Amritsar News: ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਖੈਰ ਨਹੀਂ! ਲੱਖਾਂ ਰੁਪਏ ਜੁਰਮਾਨਾ, ਮਾਲ ਰਿਕਾਰਡ 'ਚ ਰੈੱਡ ਐਂਟਰੀ
Punjab News: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 279 ਕੇਸਾਂ ਵਿੱਚ ਹੁਣ ਤਕ ਕਿਸਾਨਾਂ ਨੂੰ 6,97500 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ ਹੈ।
Amritsar News: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਸਲਾਹ ਨਾ ਮੰਨਦਿਆਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪ੍ਰਸਾਸ਼ਨ ਵੱਲੋਂ ਸਖਤੀ ਵਰਤਦਿਆਂ ਜਿੱਥੇ ਲੱਖਾਂ ਰੁਪਏ ਜੁਰਮਾਨਾ ਕੀਤਾ ਗਿਆ ਹੈ, ਉੱਥੇ ਹੀ ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਵੀ ਦਰਜ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 279 ਕੇਸਾਂ ਵਿੱਚ ਹੁਣ ਤਕ ਕਿਸਾਨਾਂ ਨੂੰ 6,97500 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਬੀਤੇ ਦਿਨ ਤੱਕ 519 ਥਾਵਾਂ ’ਤੇ ਅੱਗ ਲੱਗਣ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲੀ ਸੀ, ਜਿਨ੍ਹਾਂ ਵਿੱਚੋਂ ਵੱਖ-ਵੱਖ ਅਧਿਕਾਰੀਆਂ ਵੱਲੋਂ 432 ਥਾਵਾਂ ਦਾ ਮੌਕੇ ਉਤੇ ਜਾ ਕੇ ਦੌਰਾ ਕੀਤਾ ਗਿਆ। ਇਨ੍ਹਾਂ ਵਿਚੋਂ 279 ਥਾਵਾਂ ’ਤੇ ਪਰਾਲੀ ਨੂੰ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ ਤੇ ਸਬੰਧਤ ਕਿਸਾਨਾਂ ਨੂੰ ਕਰੀਬ 7 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਇਸੇ ਤਰ੍ਹਾਂ ਪਰਾਲੀ ਨੂੰ ਅੱਗ ਲਾਉਣ ਵਾਲੇ 52 ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਵੀ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਅਧਿਕਾਰੀ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਨਿਗ੍ਹਾ ਹਰ ਖੇਤ ਉੱਪਰ ਹੈ ਤੇ ਜੋ ਵੀ ਪਰਾਲੀ ਸਾੜੇਗਾ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਹਰੇਕ ਸਬ ਡਵਿੀਜ਼ਨ ਵਿੱਚ ਐਸਡੀਐਮ ਅੱਗ ਲੱਗਣ ਵਾਲੇ ਖੇਤ ਤੱਕ ਪਹੁੰਚ ਕੇ ਕਾਰਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।