Batala News: ਨਸ਼ਿਆਂ ਖਿਲਾਫ ਮਿੰਨੀ ਮੈਰਾਥਨ ਦੌੜ, ਐਸਐਸਪੀ, ਸ਼ਹਿਰ ਵਾਸੀ ਤੇ ਸਮਾਜ ਸੇਵੀ ਦੌੜੇ
Drugs in Punjab: ਇਸ ਮੌਕੇ ਐਸਐਸਪੀ ਬਟਾਲਾ ਅਸ਼ਵਨੀ ਗੋਟੀਆਲ ਤੇ ਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਡੀਜੀਪੀ ਦੀਆਂ ਹਦਾਇਤਾਂ ਮੁਤਾਬਕ ਅਸੀਂ ਮਿੰਨੀ ਮੈਰਾਥਨ ਦੌੜ ਲਗਾਈ ਹੈ ।
Batala News: ਬਟਾਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮਿੰਨੀ ਮੈਰਾਥਨ ਦੌੜ ਲਗਾਈ ਗਈ। ਇਸ ਮੌਕੇ ਐਸਐਸਪੀ ਬਟਾਲਾ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹਿਰ ਦੇ ਲੋਕਾਂ ਤੇ ਸਮਾਜਸੇਵੀਆਂ ਨੇ ਵੀ ਹਿੱਸਾ ਲਿਆ। ਇਹ ਮੈਰਾਥਨ ਦੌੜ ਐਸਐਸਪੀ ਬਟਾਲਾ ਦੇ ਦਫਤਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਦਾ ਚੱਕਰ ਲਾਉਂਦੀ ਹੋਈ ਪੁਲਿਸ ਲਾਈਨ ਬਟਾਲਾ ਵਿਖੇ ਜਾ ਕੇ ਸਮਾਪਤ ਹੋਈ।
ਇਸ ਮੌਕੇ ਐਸਐਸਪੀ ਬਟਾਲਾ ਅਸ਼ਵਨੀ ਗੋਟੀਆਲ ਤੇ ਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਡੀਜੀਪੀ ਦੀਆਂ ਹਦਾਇਤਾਂ ਮੁਤਾਬਕ ਅਸੀਂ ਮਿੰਨੀ ਮੈਰਾਥਨ ਦੌੜ ਲਗਾਈ ਹੈ। ਇਸ ਦਾ ਮਕਸਦ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨਾ ਹੈ। ਅਸੀਂ ਨਸ਼ੇ ਨੂੰ ਖਤਮ ਕਰਨਾ ਚਾਹੰਦੇ ਹਾ। ਇਸ ਲਈ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਲਈ ਪ੍ਰੇਰਿਤ ਕਰਦੇ ਹਾਂ ਕਿ ਉਹ ਇਲਾਜ ਕਰਵਾਉਣ ਤੇ ਠੀਕ ਹੋਣ।
ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੇ ਹਾਂ ਤਾਂ ਕਿ ਨਸ਼ੇ ਤੇ ਲਗਾਮ ਕੱਸੀ ਜਾ ਸਕੇ ਉੱਥੇ ਹੀ ਮੈਰਾਥਨ ਕਰਕੇ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰ ਰਹੇ ਹਾਂ ਤੇ ਅਪੀਲ ਕਰ ਰਹੇ ਹਾਂ ਕਿ ਲੋਕ ਨਸ਼ੇ ਖਿਲਾਫ ਪੁਲਿਸ ਦਾ ਸਾਥ ਦੇਣ ਤਾਂ ਕਿ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕੇ।
ਉੱਥੇ ਹੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਅਸੀਂ ਮੈਰਾਥਨ ਵਿੱਚ ਹਿੱਸਾ ਲਿਆ ਹੈ। ਅਸੀਂ ਹਰ ਹਾਲ ਵਿੱਚ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਤੇ ਪੰਜਾਬ ਦੀ ਪੀੜ੍ਹੀ ਨੂੰ ਬਚਾਉਣ ਲਈ ਪੁਲਿਸ ਦਾ ਸਾਥ ਦੇਵਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।