Bathinda News:ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ ਬਠਿੰਡਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਜਿਲ੍ਹਾ ਬਠਿੰਡਾ ਦੀ ਸਬ-ਡਿਵੀਜਨ ਮੌੜ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਪਰੇਸ਼ਨ ਥਾਣਾ ਮੌੜ ਅਤੇ ਥਾਣਾ ਬਾਲਿਆਂਵਾਲੀ ਦੇ ਏਰੀਏ ਵਿਖੇ ਚਲਾਇਆ ਗਿਆ। ਇਸ ਵਿੱਚ 3 ਡੀ.ਐੱਸ.ਪੀਜ਼, ਸੀ.ਆਈ.ਏ-2 ਅਤੇ ਮੁੱਖ ਅਫਸਰਾਨ ਥਾਣਾ ਅਤੇ 100 ਪੁਲਿਸ ਮੁਲਾਜਮਾਂ ਨੇ ਭਾਗ ਲਿਆ।
ਇਸ ਮੌਕੇ ਡੀ.ਐੱਸ.ਪੀ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ, ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 25 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 20 ਲੀਟਰ ਲਾਹਣ, 50 ਨਸ਼ੀਲੀਆਂ ਗੋਲੀਆਂ, 5 ਮੋਬਾਈਲ ਫੋਨ,ਇੱਕ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ, 28000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਹਨਾਂ ਖਿਲ਼ਾਫ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ 91155-02252 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :