Shaheedi Jor Mela 2023: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 26 ਦਸੰਬਰ ਤੋਂ ਸ਼ੁਰੂ ਹੋ ਕੇ 28 ਦਸੰਬਰ ਤੱਕ ਚੱਲੇਗਾ। ਇਸ ਤੋਂ ਪਹਿਲਾ ਹੀ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ।


ਇਸ ਦੇ ਨਾਲ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਲੱਗ ਪਏ ਹਨ। ਅੱਜ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਤੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਿਆਸੀ ਬਿਆਨਬਾਜੀ ਨਾ ਕਰਨ ਦੀ ਗੱਲ ਆਖਦੇ ਹੋਏ ਕਿਹਾ ਕਿ ਉਹ ਅੱਜ ਗੁਰੂ ਘਰ ਵਿਖੇ ਹਾਜ਼ਰੀ ਲਵਾਉਣ ਲਈ ਆਏ ਹਨ।


ਮਜੀਠੀਆ ਨੇ ਕਿਹਾ ਕਿ ਐਸਆਈਟੀ ਕੋਈ ਵੀ ਹੋਵੇ ਪਰ ਅਸਲ ਕਚਹਿਰੀ ਅਕਾਲ ਪੁਰਖ ਸੱਚੇ ਪਾਤਸ਼ਾਹ ਦੀ ਹੈ। ਉਸ ਦੀ ਕਿਰਪਾ ਚਾਹੀਦੀ ਹੈ। ਬਾਕੀ ਸਰਕਾਰਾਂ ਦਾ ਮੈਨੂੰ ਕੋਈ ਡਰ ਨਹੀਂ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦਾ ਇਹ ਸਪਤਾਹ ਜ਼ੁਰਮ ਦੇ ਖਿਲਾਫ ਟਾਕਰੇ ਦਾ ਵੱਡਾ ਸੁਨੇਹਾ ਹੈ। ਜਿੱਥੇ ਤਕ ਕਚਹਿਰੀ ਦੀ ਗੱਲ ਹੈ ਤਾਂ ਉਹ ਲੋਕਾਂ ਦੀ ਕਚਹਿਰੀ ਹੈ ਜਾਂ ਫਿਰ ਸਭ ਤੋਂ ਵੱਡੀ ਕਚਹਿਰੀ ਰੱਬ ਦੀ ਹੈ। ਬੱਸ ਗੁਰੂ ਦੀ ਕ੍ਰਿਪਾ ਚਾਹੀਦੀ ਹੈ।


ਮਜੀਠੀਆ ਨੇ ਕਿਹਾ ਕਿ ਅਜਿਹੇ ਕਈ ਆਉਣਗੇ ਤੇ ਕਈ ਜਾਣਗੇ। ਇਹ ਸਿਆਸਤ ਹੈ। ਸਿਆਸਤ ਕਰਕੇ ਸਾਡਾ ਮੁੱਖ ਮੰਤਰੀ ਖੁਸ਼ ਰਹਿਣਾ ਚਾਹੀਦਾ ਹੈ। ਕੇਜਰੀਵਾਲ ਨਾਲ ਤਾਂ ਮੇਰਾ ਬਹੁਤ ਪਿਆਰ ਹੈ। ਭਗਵੰਤ ਮਾਨ ਤਾਂ ਉਸ ਨੂੰ ਠੋਕਣਾ ਚਾਹੁੰਦਾ ਹੈ ਪਰ ਮੈਂ ਕੇਜਰੀਵਾਲ ਦੇ ਨਾਲ ਹਾਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।