Chandigarh News: ਗੁਰੂ ਘਰ 'ਚ ਬੇਅਦਬੀ, ਪਾਠੀ ਸਿੰਘ ਨੂੰ ਘੜੀਸ ਕੇ ਲੈ ਗਿਆ ਮੁਲਜ਼ਮ
ਸੂਤਰਾਂ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਗਿਆ। ਪਹਿਲਾਂ ਉਕਤ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਰਕਰਮਾ ਕੀਤੀ ਪਰ ਬਾਅਦ ਵਿੱਚ ਉਕਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
Chandigarh News: ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇੱਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਇੱਕ ਨੌਜਵਾਨ ਪਿੰਡ ਦੇ ਗੁਰੂ ਘਰ ਵਿੱਚ ਦਾਖਲ ਹੋਇਆ ਤੇ ਪਾਠ ਕਰਦੇ ਪਾਠੀ ਸਿੰਘ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਗ੍ਰੰਥੀ ਨੂੰ ਘੜੀਸ ਕੇ ਲੈ ਜਾਂਦਾ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਗਿਆ। ਪਹਿਲਾਂ ਉਕਤ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਰਕਰਮਾ ਕੀਤੀ ਪਰ ਬਾਅਦ ਵਿੱਚ ਉਕਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਨੌਜਵਾਨ ਘਸੀਟ ਕੇ ਪਾਠੀ ਸਿੰਘ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਲੈ ਗਿਆ।
ਇਸ ਦੇ ਨਾਲ ਹੀ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਆਪਣੇ ਕੱਪੜੇ ਉਤਾਰ ਦਿੱਤੇ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਨੌਜਵਾਨ ਗ੍ਰੰਥੀ ਨਾਲ ਹੱਥੋਪਾਈ ਹੁੰਦਾ ਨਜ਼ਰ ਆ ਰਿਹਾ ਹੈ। ਇਸ ਸਾਰੀ ਘਟਨਾ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮੁਲਜ਼ਮ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਨੇ ਅਜਿਹਾ ਕਿਉਂ ਕੀਤਾ ਤੇ ਇਸ ਦੇ ਪਿੱਛੇ ਕੀ ਇਰਾਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।