Punjab Breaking News LIVE: ਪੰਜਾਬ ਤੇ ਦਿੱਲੀ 'ਚ 35 ਥਾਵਾਂ 'ਤੇ ਛਾਪੇ, 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ, ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਸੀਐਮ ਭਗਵੰਤ ਮਾਨ ਦੇ ਹੈਲੀਕਾਟਰ 'ਤੇ ਛਿੜਿਆ ਵਿਵਾਦ
Punjab Breaking News, 7 October 2022 LIVE Updates: ਪੰਜਾਬ ਤੇ ਦਿੱਲੀ 'ਚ 35 ਥਾਵਾਂ 'ਤੇ ਛਾਪੇ, 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ, ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਸੀਐਮ ਭਗਵੰਤ ਮਾਨ ਦੇ ਹੈਲੀਕਾਟਰ 'ਤੇ ਛਿੜਿਆ ਵਿਵਾਦ
LIVE
Background
Punjab Breaking News, 7 October 2022 LIVE Updates: ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਦੋਸ਼ਾਂ ਵਿਚਕਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਇਸ ਉੱਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖਾ ਹਮਲਾ ਕੀਤਾ ਹੈ। ਪੰਜਾਬ ਤੇ ਦਿੱਲੀ 'ਚ 35 ਥਾਵਾਂ 'ਤੇ ਈਡੀ ਦੇ ਛਾਪਿਆਂ ਮਗਰੋਂ ਭੜਕੇ ਕੇਰਜੀਵਾਲ
ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
ਸੰਗਰੂਰ ਤੋਂ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਭਾਵ 7 ਅਕਤੂਬਰ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਉਨ੍ਹਾਂ ਦਾ ਜੀਵਨ ਸਾਥੀ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ 'ਆਪ' ਦਾ ਵਲੰਟੀਅਰ ਹੈ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਣਗੀਆਂ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Mann) ਤੇ ਕਰੀਬੀ ਰਿਸ਼ਤੇਦਾਰ ਸ਼ਾਮਲ ਹੋਣਗੇ। ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ SC ਸਕਾਲਰਸ਼ਿਪ ਦੇ ਪੈਸੇ ਮੰਗੇ ਵਾਪਸ, ਜਾਣੋ ਵਜ੍ਹਾ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ (Punjab government) ਨੂੰ 2020-21 ਲਈ ਦਿੱਤੇ ਗਏ 191 ਕਰੋੜ 58 ਲੱਖ ਰੁਪਏ ਵਿੱਚੋਂ ਜੋ ਪੈਸੇ ਵਰਤੇ ਗਏ ਹਨ, ਉਸ ਦੇ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਜਿੰਨੇ ਪੈਸੇ ਹੁਣ ਤੱਕ ਇਸਤੇਮਾਲ ਨਹੀਂ ਹੋਏ ਉਹ ਪੈਸੇ ਕੇਂਦਰ ਸਰਕਾਰ (Central government) ਨੂੰ ਵਾਪਸ ਕੀਤੇ ਜਾਣ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ SC ਸਕਾਲਰਸ਼ਿਪ ਦੇ ਪੈਸੇ ਮੰਗੇ ਵਾਪਸ, ਜਾਣੋ ਵਜ੍ਹਾ
ਉਂਝ ਹੀ ਸੀਐਮ ਭਗਵੰਤ ਮਾਨ ਦੇ ਹੈਲੀਕਾਟਰ 'ਚ ਝੂਟੇ ਲੈਂਦੇ ਰਹੇ ਹਰਿਆਣ ਦੇ ਡਿਪਟੀ ਸੀਐਮ
ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਦਾ ਹੈਲੀਕਾਪਟਰ ਦੂਜੇ ਸੂਬੇ ਦੇ ਸੱਤਾਧਾਰੀ ਆਗੂ ਨਹੀਂ ਵਰਤ ਸਕਦੇ। ਇਸ ਸਬੰਧੀ ਪੰਜਾਬ ਦਾ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਕੋਈ ਸਮਝੌਤਾ ਨਹੀਂ ਹੋਇਆ। ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਕਥਿਤ ਤੌਰ ’ਤੇ ਗੁਮਰਾਹ ਕੀਤਾ ਗਿਆ ਹੈ ਕਿ ਹਰਿਆਣਾ ਨਾਲ ਪੰਜਾਬ ਸਰਕਾਰ ਦਾ ਹੈਲੀਕਾਪਟਰ ਵਰਤਣ ਦਾ ਸਮਝੌਤਾ ਹੋਇਆ ਹੈ। ਉਂਝ ਹੀ ਸੀਐਮ ਭਗਵੰਤ ਮਾਨ ਦੇ ਹੈਲੀਕਾਟਰ 'ਚ ਝੂਟੇ ਲੈਂਦੇ ਰਹੇ ਹਰਿਆਣ ਦੇ ਡਿਪਟੀ ਸੀਐਮ
Rupee Vs Dollar: ਰੁਪਏ ਵਿੱਚ ਭਾਰੀ ਗਿਰਾਵਟ
ਭਾਰਤੀ ਮੁਦਰਾ ਰੁਪਿਆ ਅੱਜ ਰਿਕਾਰਡ ਹੇਠਲੇ ਪੱਧਰ 'ਤੇ ਡਿੱਗ ਗਿਆ ਹੈ ਅਤੇ ਇਸ ਨੇ ਪਹਿਲੀ ਵਾਰ ਸ਼ੁਰੂਆਤੀ ਸ਼ੁਰੂਆਤ ਵਿੱਚ ਡਾਲਰ ਦੇ ਮੁਕਾਬਲੇ 82 ਦੇ ਪੱਧਰ ਨੂੰ ਵੀ ਤੋੜਿਆ ਹੈ। ਰੁਪਿਆ ਅੱਜ ਸ਼ੁਰੂਆਤੀ ਕਾਰੋਬਾਰ 'ਚ 82.22 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਆ ਗਿਆ ਹੈ ਅਤੇ ਇਸ 'ਚ 33 ਪੈਸੇ ਜਾਂ 0.41 ਫੀਸਦੀ ਦੀ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀਤੀ ਰਾਤ ਅਮਰੀਕੀ ਫੈਡਰਲ ਰਿਜ਼ਰਵ ਦੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਬਿਆਨਾਂ ਕਾਰਨ ਡਾਲਰ ਦੀਆਂ ਕੀਮਤਾਂ 'ਚ ਉਛਾਲ ਆਇਆ ਹੈ ਅਤੇ ਇਸ 'ਚ ਭਾਰੀ ਗਿਰਾਵਟ ਦਿਖਾਈ ਦੇ ਰਹੀ ਹੈ। Rupee Vs Dollar: ਰੁਪਏ ਵਿੱਚ ਭਾਰੀ ਗਿਰਾਵਟ
CM Bhagwant Mann: ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ.. ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ..।
Nabbed two terror accused: ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਸਣੇ ਦੋ ਅੱਤਵਾਦੀ ਕਾਬੂ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੁਹਾਲੀ ਸਥਿਤ ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਸਬੰਧ ਵਿੱਚ ਮੁੱਖ ਮੁਲਜ਼ਮਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੂਜੇ ਅੱਤਵਾਦੀ ਨੂੰ ਹੋਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮੁਲਜ਼ਮ ਨੂੰ 4 ਅਗਸਤ ਨੂੰ ਹਰਿਆਣਾ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਬਰਾਮਦਗੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਨੇੜੇ ਲਗਪਗ 1.3 ਕਿਲੋਗ੍ਰਾਮ ਆਰਡੀਐਕਸ ਨਾਲ ਭਰਿਆ ਇੱਕ ਆਈਈਡੀ ਬਰਾਮਦ ਕੀਤਾ ਹੈ।
Action against Amritpal Singh: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਸਰ ਸਿੰਘ 'ਤੇ ਭਾਰਤ ਸਰਕਾਰ ਦਾ ਪਹਿਲਾ ਐਕਸ਼ਨ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਸਰ ਸਿੰਘ ਖਾਲਸਾ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿੱਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ 'ਤੇ ਉਸ ਦੇ ਕਰੀਬ 11,000 ਫੋਲੋਅਰਜ਼ ਹਨ।
Waris Punjab De: ਰਾਜਾ ਵੜਿੰਗ ਨੇ ਡੀਜੀਪੀ ਕੋਲ ਕੀਤੀ ਅੰਮ੍ਰਿਤਪਾਲ ਸਿੰਘ ਦੀ ਸ਼ਿਕਾਇਤ, ਤੁਰੰਤ ਐਕਸ਼ਨ ਲੈਣ ਲਈ ਕਿਹਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring) ਵੀ 'ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ (Amritpal Singh) ਦੇ ਵਿਰੋਧ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਹੈ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ। ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।
SGPC March: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸ਼ੁਰੂ ਹੋਏ ਰੋਸ ਮਾਰਚ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਨੂੰ ਸੁਪਰੀਮ ਕੋਰਟ ਤੋਂ ਮਾਨਤਾ ਮਿਲਣ ਮਗਰੋਂ ਸਿੱਖ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਦੋ ਤਖ਼ਤ ਸਾਹਿਬਾਨ ਤੇ ਹਰਿਆਣਾ ਦੇ ਅੰਬਾਲਾ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਿਹਾ ਹੈ।