Chandigarh News: ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਦੇ ਡੇਰਾਬੱਸੀ 'ਚ ਬੁੱਧਵਾਰ ਦੇਰ ਰਾਤ 5 ਨੌਜਵਾਨਾਂ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਨੌਜਵਾਨਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਪੁਲਿਸ ਮੁਤਾਬਕ ਤਿੰਨ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਜਿਨ੍ਹਾਂ ਨੇ ਫਾਇਰਿੰਗ ਕੀਤੀ।
ਉਧਰ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਨੂੰ ਕਿਸੇ ਪੁਰਾਣੀ ਦੁਸ਼ਮਣੀ ਨਾਲ ਜੋੜ ਕੇ ਦੇਖ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸਾਹਿਲ, ਅਭੀ ਪਾਹਵਾ, ਮਨਪ੍ਰੀਤ, ਰੋਹਨ ਤੇ ਅੰਕੁਸ਼ ਡੇਰਾਬੱਸੀ ਦੀ ਵਾਲਮੀਕੀ ਬਸਤੀ 'ਚ ਧਰਮਸ਼ਾਲਾ ਨੇੜੇ ਖੜ੍ਹੇ ਸਨ। ਇਸ ਦੌਰਾਨ ਤਿੰਨਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਨੂੰ ਦੇਖ ਕੇ ਪੰਜੇ ਨੌਜਵਾਨ ਉੱਥੋਂ ਭੱਜ ਗਏ। ਫਾਇਰਿੰਗ ਕਰਨ ਤੋਂ ਬਾਅਦ ਤਿੰਨੇ ਮੁਲਜ਼ਮ ਮੋਟਰਸਾਈਕਲ ’ਤੇ ਬੱਸ ਸਟੈਂਡ ਵੱਲ ਫਰਾਰ ਹੋ ਗਏ। ਸਾਹਿਲ ਨੇ ਪੁਲਿਸ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ।
ਉਧਰ, ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਦੋ ਖੋਲ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ ਹੈ। ਸੀਸੀਟੀਵੀ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਨਜ਼ਰ ਨਹੀਂ ਆ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।