Chandigarh News: ਚੰਡੀਗੜ੍ਹ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਮਾੜੀ ਖਬਰ ਹੈ। ਇਸ ਵਾਰ ਸੋਹਣੇ ਸ਼ਹਿਰ ਵਿੱਚ ਠੇਕੇਦਾਰ ਸ਼ਰਾਬ ਦਾ ਕਾਰੋਬਾਰ ਕਰਨ ਤੋਂ ਕਤਰਾ ਰਹੇ ਹਨ। ਇਹ ਜਾਣ ਕੇ ਹੈਰਾਨੀ ਹੋਏਗੀ ਕਿ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਲਗਤਾਰ ਛੇਵੀਂ ਵਾਰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਪਰ ਅਜੇ ਵੀ ਸਾਰੇ ਠੇਕਿਆਂ ਦੀ ਬੋਲੀ ਨਹੀਂ ਲੱਗੀ।
ਦੱਸ ਦਈਏ ਕਿ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਦਾ ਅਸਰ ਰਾਜਧਾਨੀ ਚੰਡੀਗੜ੍ਹ ’ਤੇ ਪੈਂਦਾ ਦਿਖਾਈ ਦੇ ਰਿਹਾ ਹੈ। ਜਿੱਥੇ ਸ਼ਰਾਬ ਦੇ ਠੇਕਿਆਂ ਲਈ ਠੇਕੇਦਾਰ ਹੀ ਨਹੀਂ ਮਿਲ ਰਹੇ ਤੇ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੂੰ ਵਾਰੋ-ਵਾਰੀ ਠੇਕਿਆਂ ਦੀ ਨਿਲਾਮੀ ਦਾ ਸੱਦਾ ਦੇਣਾ ਪੈ ਰਿਹਾ ਹੈ।
ਮੰਗਲਵਾਰ ਨੂੰ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਦੇ ਰਹਿੰਦੇ 25 ਠੇਕਿਆਂ ਲਈ ਛੇਵੀਂ ਵਾਰ ਨਿਲਾਮੀ ਰੱਖੀ ਗਈ, ਜਿਸ ਵਿੱਚ ਠੇਕਿਆਂ ਦੀ ਰਾਖਵੀਂ ਕਿਮਤ ਵਿੱਚ 10 ਫ਼ੀਸਦ ਤੱਕ ਦੀ ਛੋਟ ਦਿੱਤੀ ਗਈ। ਰਾਖਵੀਂ ਕੀਮਤ ’ਚ ਛੋਟ ਦਿੱਤੇ ਜਾਣ ਦੇ ਬਾਵਜੂਦ ਇਸ ਵਾਰ ਸ਼ਰਾਬ ਠੇਕਿਆਂ ਦੀ ਨਿਲਾਮੀ ਵਿੱਚ ਕੋਈ ਸ਼ਾਮਲ ਹੀ ਨਹੀਂ ਹੋਇਆ। ਹੁਣ ਵਿਭਾਗ ਵੱਲੋਂ ਇਨ੍ਹਾਂ 25 ਠੇਕਿਆਂ ਲਈ ਮੁੜ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਨੇ ਵਿੱਤ ਵਰ੍ਹੇ 2023-24 ਵਿੱਚ ਆਬਕਾਰੀ ਤੋਂ 830 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਚੰਡੀਗੜ੍ਹ ਦੇ ਸ਼ਰਾਬ ਠੇਕੇਦਾਰਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੀ ਆਬਕਾਰੀ ਨੀਤੀ ਪੰਜਾਬ ਦੇ ਮੁਕਾਬਲੇ ਫੇਲ੍ਹ ਸਾਬਤ ਹੋ ਰਹੀ ਹੈ। ਇਸੇ ਕਰਕੇ ਸ਼ਰਾਬ ਠੇਕੇਦਾਰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ਲੈਣ ਵਿੱਚ ਘੱਟ ਤਰਜੀਹ ਦਿਖਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।