ਪੜਚੋਲ ਕਰੋ
Advertisement
Handicapped Persons: ਵਿਕਲਾਂਗ ਭੈਣ ਭਰਾਵਾਂ ਲਈ ਵੱਡੀ ਖੁਸ਼ਖਬਰੀ, ਮਾਨ ਸਰਕਾਰ ਨੇ ਕਰ ਦਿੱਤਾ ਆਹ ਐਲਾਨ, ਅੱਜ ਤੋਂ ਹੀ ਭਰੋ ਫਾਰਮ
Gift To Disabilities Persons : ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ।
ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।
ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement