Farmers Protest: ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ, ਸ਼ਹਿਰ 'ਚ ਐਂਟਰੀ ਵਾਲੇ ਰਾਹ ਸੀਲ, ਥਾਂ-ਥਾਂ ਪੁਲਿਸ ਤਾਇਨਾਤ
Punjab News:ਪੰਜਾਬ-ਹਰਿਆਣਾ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ 16 ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਚੰਡੀਗੜ੍ਹ ਵਿੱਚ ਧਰਨੇ ਕਰਨ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
Punjab News: ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਧਰਨੇ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜ੍ਹ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਅਗਸਤ ਯਾਨੀ ਅੱਜ ਤੋਂ ਚੰਡੀਗੜ੍ਹ ਵਿੱਚ ਧਰਨੇ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੋਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਵਾਲੇ ਰਾਹ ਸੀਲ ਕਰ ਦਿੱਤੇ ਹਨ। ਬੈਰੀਕੇਡਿੰਗ ਦੇ ਨਾਲ-ਨਾਲ ਇਨ੍ਹਾਂ ਪ੍ਰਵੇਸ਼ ਦੁਆਰਾਂ 'ਤੇ ਹਥਿਆਰਬੰਦ ਰਿਜ਼ਰਵ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਹਰ ਪਾਸੇ ਪੁਲਿਸ ਤਾਇਨਾਤ
ਚੰਡੀਗੜ੍ਹ ਪੁਲਿਸ ਦੇ 4 ਹਜ਼ਾਰ ਜਵਾਨਾਂ ਦੇ ਨਾਲ ਮੁਹਾਲੀ ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ 1500 ਸਿਪਾਹੀਆਂ ਨੂੰ ਡਿਊਟੀ ’ਤੇ ਲਾਇਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸ਼ਹਿਰ ਦੇ ਐਂਟਰੀ ਵਾਲੇ ਰਾਹਾਂ ਦਾ ਮੁਆਇਨਾ ਵੀ ਕੀਤਾ ਗਿਆ ਹੈ। ਕਿਸਾਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕਣ ਲਈ ਸਾਰੀਆਂ ਡਵੀਜ਼ਨਾਂ ਦੇ ਡੀਐਸਪੀ ਦੀ ਡਿਊਟੀ ਵੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਰੈਪਿਡ ਐਕਸ਼ਨ ਫੋਰਸ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ, ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਧਰਨੇ ਦੀ ਤਿਆਰੀ ਕਰਦੇ ਹੋਏ ਕਿਸਾਨ
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਦੇ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਦੋਵਾਂ ਰਾਜਾਂ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
16 ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਘਿਰਾਓ ਦਾ ਸੱਦਾ ਦਿੱਤਾ ਹੈ
ਦੱਸ ਦੇਈਏ ਕਿ ਪੰਜਾਬ, ਹਰਿਆਣਾ ਤੋਂ ਇਲਾਵਾ ਯੂਪੀ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ 16 ਕਿਸਾਨ ਜਥੇਬੰਦੀਆਂ ਨੇ ਟਰੈਕਟਰ ਰੈਲੀ ਅਤੇ ਚੰਡੀਗੜ੍ਹ ਘਿਰਾਓ ਦਾ ਸੱਦਾ ਦਿੱਤਾ ਹੈ। 10 ਹਜ਼ਾਰ ਤੋਂ ਵੱਧ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਐਸਐਸਪੀ ਕੰਵਰਦੀਪ ਕੌਰ ਨੇ ਸਪੱਸ਼ਟ ਕਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ।