Chandigarh News: ਦੇਸ਼ ਭਰ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਅਜਿਹਾ ਹੀ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਆਂਢੀ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਕੁੜੀ ਨਾਲ ਗੈਂਗਰੇਪ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ-49 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


 ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਖੋਲ੍ਹੇ ਮਹੱਲਾ ਕਲੀਨਿਕ 'ਚੋਂ ਚੋਰ ਪ੍ਰਿੰਟਰ ਤੇ ਏਸੀ ਲੈ ਕੇ ਹੋਏ ਫਰਾਰ

ਮਿਲੀ ਜਾਣਕਾਰੀ ਅਨੁਸਾਰ ਗੁਆਂਢ 'ਚ ਰਹਿਣ ਵਾਲੇ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ 19 ਸਾਲਾ ਲੜਕੀ ਨਾਲ ਚੰਡੀਗੜ੍ਹ ਦੇ ਸੈਕਟਰ-50 ਸਥਿਤ ਸਪੋਰਟਸ ਕੰਪਲੈਕਸ ਨੇੜੇ ਜੰਗਲਾਂ ਵਿਚ ਗੈਂਗਰੇਪ ਕੀਤਾ ਹੈ। ਇਸ ਸਬੰਧੀ ਪੀੜਤਾ ਨੇ ਮਾਮਲੇ ਦੀ ਸ਼ਿਕਾਇਤ ਚੰਡੀਗੜ੍ਹ ਦੇ ਸੈਕਟਰ-49 ਸਥਿਤ ਪੁਲਿਸ ਥਾਣੇ 'ਚ ਦਿੱਤੀ ਹੈ। ਜਿਸ ਤੋਂ ਬਾਅਦ ਸੈਕਟਰ-49 ਥਾਣਾ ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾ ਕੇ ਮੁੱਖ ਮੁਲਜ਼ਮ ਦੇਸਰਾਜ ਸਮੇਤ ਹੋਰ ਦੇ ਖ਼ਿਲਾਫ਼ ਗੈਂਗਰੇਪ ਦਾ ਮਾਮਲਾ ਦਰਜ ਕਰ ਲਿਆ।

 

 ਇਹ ਵੀ ਪੜ੍ਹੋ : ਲਹਿਰਾਗਾਗਾ 'ਚ 4 ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ ਲੱਖਾਂ ਰੁਪਏ , ਘਟਨਾ ਸੀਸੀਟੀਵੀ 'ਚ ਕੈਦ

ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਹ ਸੈਕਟਰ-50 ਵਿਚ ਇਕ ਘਰ ਵਿਚ ਨੌਕਰਾਣੀ ਦਾ ਕੰਮ ਕਰਦੀ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਉਸ ਨੂੰ ਜ਼ਬਰਦਸਤੀ ਸਪੋਰਟਸ ਕੰਪਲੈਕਸ ਦੇ ਕੋਲ ਜੰਗਲ ਵਿਚ ਲੈ ਗਿਆ। ਉੱਥੇ ਉਸ ਦੇ ਮੌਜੂਦ ਦੋਸਤਾਂ ਨੇ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ, ਜਿਸ ਤੋਂ ਬਾਅਦ ਪੀੜਤਾ ਨੇ ਮਾਮਲੇ ਦੀ ਸੂਚਨਾ ਪਰਿਵਾਰ ਅਤੇ ਪੁਲਿਸ ਨੂੰ ਦਿੱਤੀ। ਜਾਂਚ ਵਿਚ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਦੀ ਭੈਣ ਨੇ ਪੀੜਤਾ ਦੇ ਭਰਾ ’ਤੇ ਮੋਹਾਲੀ ਵਿਚ ਰੇਪ ਦਾ ਕੇਸ ਦਰਜ ਕਰਵਾਇਆ ਸੀ।

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।