ਪੜਚੋਲ ਕਰੋ

SKM Protest: 20 ਹਜ਼ਾਰ ਕਿਸਾਨ ਅੱਜ ਚੰਡੀਗੜ੍ਹ ਨੂੰ ਕਰਨਗੇ ਕੂਚ, 3000 ਟਰੈਕਟਰਾਂ ਨਾਲ ਭਰੇਗੀ ਟਰਾਈਸਿਟੀ

Sanyukt Kisan Morcha Protest Chandigarh: ਕਿਸਾਨ ਜਥੇਬੰਦੀਆਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਲੱਗਭੱਗ ਸਾਰੇ ਪੰਜਾਬ ਦੇ

Sanyukt Kisan Morcha Protest Chandigarh: ਸੰਯੁਕਤ ਕਿਸਾਨ ਮੋਰਚਾ ਦੀ ਕਾਲ 'ਤੇ ਅੱਜ ਕਰੀਬ 3000 ਟਰੈਕਟਰ ਟਰਾਲੀਆਂ ਭਰ ਕੇ ਕਿਸਾਨ ਚੰਡੀਗੜ੍ਹ ਨੂੰ ਆ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਐਮਐਸਪੀ ਕਾਨੂੰਨ, ਕਰਜ਼ਾ ਮੁਆਫ਼ੀ ਅਤੇ ਹੋਰ ਮੰਗਾਂ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾਣਾ ਤੈਅ ਹੈ।

 ਜਿਸ ਵਿੱਚ 25 ਨਵੰਬਰ ਦੀ ਸ਼ਾਮ ਤੋਂ 12 ਜ਼ਿਲ੍ਹਿਆਂ ਦੇ 20 ਹਜ਼ਾਰ ਤੋਂ ਵੱਧ ਕਿਸਾਨ ਸ਼ਾਮਲ ਹੋਣਗੇ। ਜੋ ਕਰੀਬ ਤਿੰਨ ਹਜ਼ਾਰ ਵਾਹਨਾਂ ਵਿੱਚ ਧਰਨੇ ਵਾਲੀ ਥਾਂ ’ਤੇ ਪੁੱਜਣਗੇ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਪੂਰੀ ਸੰਭਾਵਨਾ ਹੈ। ਕਿਸਾਨ ਇੱਕ ਹਫ਼ਤੇ ਦਾ ਰਾਸ਼ਨ ਲੈ ਕੇ ਆ ਰਹੇ ਹਨ। ਇਸ ਮੋਰਚੇ ਵਿੱਚ ਉੱਤਰੀ ਭਾਰਤ ਦੀਆਂ 18 ਮਜ਼ਦੂਰ-ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਦੂਜੇ ਪਾਸੇ ਖੁਫੀਆ ਵਿਭਾਗ ਵੀ ਕਿਸਾਨਾਂ ਦੀ ਹਰ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ।

ਕਿਸਾਨ ਜਥੇਬੰਦੀਆਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ ਟਰਾਲੀਆਂ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ। 

ਇਸ ਤਰਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ ਵਾਲਾ ਮਾਹੌਲ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ। ਮੀਟਿੰਗ ਵਿੱਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪ੍ਰੈਸ ਕਮੇਟੀ, ਸੰਚਾਲਨ ਕਮੇਟੀ ਅਤੇ ਵੱਖ ਵੱਖ ਦਿਨਾਂ ਲਈ ਪ੍ਰਧਾਨਗੀ ਮੰਡਲ ਬਣਾਏ ਗਏ।

ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਣ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਸਵਾਮੀਨਾਥਨ ਕਮਿਸ਼ਨ ਦੀ ਫਾਰਮੂਲੇ ਅਨੁਸਾਰ ਸੀ-2+50% ਦੇ ਫਾਰਮੂਲੇ ਨਾਲ ਖ੍ਰੀਦ ਦੀ ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਆ ਰਹੇ ਹਾਂ।

 ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜਾ ਰੱਦ ਕਰੋ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਉ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦਿਓ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਸਾਰੇ ਕੇਸ ਰੱਦ ਕਰੋ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰਨ ਅਤੇ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ, ਪਬਲਿਕ ਸੈਕਟਰ ਬਹਾਲ ਕਰੋ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ।

ਟਾਪ ਹੈਡਲਾਈਨ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

Embed widget