ਪੜਚੋਲ ਕਰੋ

Chandigarh News: ਮਹਿੰਗਾਈ ਦੇ ਬਾਵਜੂਦ ਲੋਕ ਖਰੀਦ ਰਹੇ ਖੂਬ ਕਾਰਾਂ, ਇਕੱਲੇ ਚੰਡੀਗੜ੍ਹ 'ਚ ਸਿਰਫ ਆਰਸੀ ਤੋਂ 204 ਕਰੋੜ 30 ਲੱਖ ਰੁਪਏ ਕਮਾਈ

ਮਹਿਕਮੇ ਨੂੰ ਫੈਂਸੀ ਜਾਂ ਮਨਪਸੰਦ ਰਜਿਸਟ੍ਰੇਸ਼ਨ ਨੰਬਰਾਂ ਦੀ ਈ-ਨਿਲਾਮੀ ਤੋਂ ਸਾਲ 2021 ਵਿੱਚ 7 ਕਰੋੜ 72 ਲੱਖ ਰੁਪਏ ਦੇ ਮੁਕਾਬਲੇ ਸਾਲ 2022 ਵਿੱਚ 12 ਕਰੋੜ 84 ਲੱਖ ਰੁਪਏ ਦੀ ਕਮਾਈ ਹੋਈ ਹੈ, ਜੋ ਕਿ 66 ਫ਼ੀਸਦ ਵੱਧ ਬੈਠਦੀ ਹੈ।

Chandigarh News: ਬੇਸ਼ੱਕ ਮਹਿੰਗਾਈ ਅਸਮਾਨ ਛੂਹ ਰਹੀ ਹੈ ਪਰ ਲੋਕ ਕਾਰਾਂ ਖਰੀਦਣ ਤੋਂ ਭੋਰਾ ਵੀ ਨਹੀਂ ਝਿਜਕ ਰਹੇ। ਇਸ ਦੀ ਮਿਸਾਲ ਚੰਡੀਗੜ੍ਹ ਵਿੱਚ ਸਾਹਮਣੇ ਆਈ ਹੈ। ਚੰਡੀਗੜ੍ਹ ਵਿੱਚ ਸਾਲ 2022 ਦੌਰਾਨ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੋਂ 204 ਕਰੋੜ 30 ਲੱਖ ਰੁਪਏ ਕਮਾਈ ਹੋਈ ਹੈ। ਇਹ ਅੰਕੜਾ ਸਾਲ 2021 ਤੋਂ ਕਿਤੇ ਵੱਧ ਹੈ। ਸਾਲ 2021 ਵਿੱਚ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੋਂ 149 ਕਰੋੜ 80 ਲੱਖ ਰੁਪਏ ਕਮਾਈ ਹੋਈ ਸੀ। 

ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਦੇ ਰਜਿਸਟਰਿੰਗ ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਨੇ ਵਾਹਨਾਂ ਦੀ ਰਜਿਸਟਰੇਸ਼ਨ ਤੇ ਨੰਬਰਾਂ ਤੋਂ ਸਾਲ 2021 ਦੇ ਮੁਕਾਬਲੇ ਸਾਲ 2022 ਵਿੱਚ ਰਿਕਾਰਡ ਕਮਾਈ ਕੀਤੀ ਹੈ। ਮਹਿਕਮੇ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਤੇ ਸਕੱਤਰ ਟ੍ਰਾਂਸਪੋਰਟ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਆਰਐਲਏ ਨੂੰ ਨਵੇਂ ਵਾਹਨਾਂ ਦੇ ਟੈਕਸ, ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬਰਕਰਾਰ ਰੱਖਣਾ, ਫੈਂਸੀ ਜਾਂ ਮਨਪਸੰਦ ਰਜਿਸਟ੍ਰੇਸ਼ਨ ਨੰਬਰਾਂ ਦੀ ਈ-ਨਿਲਾਮੀ ਤੋਂ ਪਿਛਲੇ ਸਾਲ 2021 (1 ਜਨਵਰੀ 2021 ਤੋਂ 31  ਦਸੰਬਰ 2021) ਦੇ ਮੁਕਾਬਲੇ  ਸਾਲ 2022 (1 ਜਨਵਰੀ 2022 ਤੋਂ 31 ਦਸੰਬਰ 2022) ਦੀ ਕਮਾਈ ਵਿੱਚ ਵਾਧਾ ਹੋਇਆ ਹੈ। 

ਆਰਐਲਏ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਮਹਿਕਮੇ ਨੂੰ ਸਾਲ 2021 ਵਿੱਚ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਦੀ ਕਮਾਈ 149 ਕਰੋੜ 80 ਲੱਖ ਰੁਪਏ ਦੇ ਮੁਕਾਬਲੇ ਸਾਲ 2022 ਵਿੱਚ 204 ਕਰੋੜ 30 ਲੱਖ ਰੁਪਏ ਦਾ ਮਾਲੀਆ ਹਾਸਲ ਹੋਇਆ ਹੈ, ਜੋ 36 ਫੀਸਦ ਵੱਧ ਬੈਠਦਾ ਹੈ। ਇਸੇ ਤਰ੍ਹਾਂ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬਰਕਰਾਰ ਰੱਖਣ ਦੀ ਫੀਸ ਵਜੋਂ ਮਹਿਕਮੇ ਨੂੰ ਸਾਲ 2021 ਵਿੱਚ ਹੋਈ ਕਮਾਈ 29 ਲੱਖ ਰੁਪਏ ਦੇ ਮੁਕਾਬਲੇ 2022 ਵਿੱਚ 40 ਲੱਖ ਰੁਪਏ ਦਾ ਮਾਲੀਆ ਹਾਸਲ ਹੋਇਆ ਹੈ, ਜੋ 38 ਫ਼ੀਸਦ ਵੱਧ ਬੈਠਦਾ ਹੈ। 

ਇਸ ਦੇ ਨਾਲ ਹੀ ਮਹਿਕਮੇ ਨੂੰ ਫੈਂਸੀ ਜਾਂ ਮਨਪਸੰਦ ਰਜਿਸਟ੍ਰੇਸ਼ਨ ਨੰਬਰਾਂ ਦੀ ਈ-ਨਿਲਾਮੀ ਤੋਂ ਸਾਲ 2021 ਵਿੱਚ 7 ਕਰੋੜ 72 ਲੱਖ ਰੁਪਏ ਦੇ ਮੁਕਾਬਲੇ ਸਾਲ 2022 ਵਿੱਚ 12 ਕਰੋੜ 84 ਲੱਖ ਰੁਪਏ ਦੀ ਕਮਾਈ ਹੋਈ ਹੈ, ਜੋ ਕਿ 66 ਫ਼ੀਸਦ ਵੱਧ ਬੈਠਦੀ ਹੈ। 

ਆਰਐਲਏ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਸਕੱਤਰ ਟਰਾਂਸਪੋਰਟ ਨਿਤਿਨ ਕੁਮਾਰ ਯਾਦਵ ਅਤੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਆਰਐਲਏ ਦਫ਼ਤਰ ਦੇ ਮਾਲੀਆ ਉਗਰਾਹੀ ਦੇ ਅੰਕੜਿਆਂ ਵਿੱਚ ਵਾਧੇ ਦੀ ਸ਼ਲਾਘਾ ਕੀਤੀ। ਆਰਐਲਏ ਅਧਿਕਾਰੀ ਪ੍ਰਦੁਮਣ ਸਿੰਘ ਨੇ ਆਰਐਲਏ ਦਫ਼ਤਰ ਨਾਲ ਬਿਨਾਂ ਕਿਸੇ ਮੁਸ਼ਕਲ ਦੇ ਲੈਣ-ਦੇਣ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਦੇ ਵਸਨੀਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget