ਪੜਚੋਲ ਕਰੋ

ਸੂਬੇ 'ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ : ਮੀਤ ਹੇਅਰ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ

ਸੂਬੇ 'ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ : ਮੀਤ ਹੇਅਰ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵੱਲੋਂ 6 ਫ਼ਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵੱਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਮਿਲਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਖਣਨ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ।ਇਸ ਤੋਂ ਇਲਾਵਾ ਵਿਭਾਗ ਦੇ ਟੋਲ਼ ਫਰੀ ਨੰਬਰ 18001802422 ਉੱਤੇ ਸੰਪਰਕ ਕਰ ਸਕਦਾ ਹੈ ਜਾਂ chiefminingpb@gmail.com ਉਤੇ ਈਮੇਲ ਕਰ ਸਕਦਾ ਹੈ।ਮੀਟਿੰਗ ਵਿੱਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੇ ਰੇਤੇ ਦੀ ਸਪਲਾਈ ਵਧਾਉਣ ਲਈ ਅੱਜ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿੱਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਤ ਕਰਨ ਲਈ ਆਖਿਆ।
 
ਇਹ ਵੀ ਪੜ੍ਹੋ : LPG Price Hike: ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ, ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ

ਖਣਨ ਮੰਤਰੀ ਨੇ ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲ੍ਹਿਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ ਜਿਸ ਤਹਿਤ 15 ਮਾਰਚ ਤੱਕ 50 ਦਾ ਟੀਚਾ ਹੈ।

ਮੀਟਿੰਗ ਵਿੱਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ਉੱਤੇ ਪੰਚਾਇਤ ਵੱਲੋਂ ਕੰਮ ਵਿੱਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਾਰੇ ਖਣਨ ਮੰਤਰੀ ਨੇ ਉਚ ਅਧਿਕਾਈਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਨਵੀਂ ਖਣਨ ਨੀਤੀ ਵੀ ਛੇਤੀ ਆ ਰਹੀ ਹੈ। ਨਾਜਾਇਜ਼ ਖਣਨ ਖਿਲਾਫ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ।

ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ ਇੰਜੀਨੀਅਰ ਐਨ.ਕੇ. ਜੈਨ, ਐਸ.ਈ. ਮਨੋਜ ਬਾਂਸਲ ਅਤੇ ਸਮੂਹ ਜ਼ਿਲਿਆਂ ਦੇ ਖਣਨ ਅਧਿਕਾਰੀ ਤੇ ਜ਼ੋਨਲ ਡੀਐਸਪੀ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget