Chandigarh News: ਚੰਡੀਗੜ੍ਹੀਆਂ ਨੇ ਟੈਕਸਾਂ ਨਾਲ ਸਰਕਾਰ ਦਾ ਖਜ਼ਾਨਾ ਭਰ ਦਿੱਤਾ ਹੈ। ਮਈ ਮਹੀਨੇ ’ਚ ਜੀਐਸਟੀ ਪਿਛਲੇ ਸਾਲ ਦੇ ਮੁਕਾਬਲੇ 55 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ ’ਚ 92 ਕਰੋੜ ਰੁਪਏ ਵੱਧ ਜੀਐਸਟੀ ਦੇ ਆਏ ਹਨ। ਹਾਸਲ ਜਾਣਕਾਰੀ ਅਨੁਸਾਰ ਮਈ 2023 ਵਿੱਚ 259 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਮਈ ਮਹੀਨੇ ’ਚ 167 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ।
ਦੱਸ ਦਈਏ ਕਿ ਅਪਰੈਲ 2023 ’ਚ ਪਿਛਲੇ ਸਾਲ ਦੇ ਮੁਕਾਬਲੇ ਸਿਰਫ਼ 2 ਫੀਸਦ ਵੱਧ ਜੀਐਸਟੀ ਇਕੱਠਾ ਹੋਇਆ ਸੀ। ਅਪਰੈਲ 2023 ’ਚ 255 ਕਰੋੜ ਰੁਪਏ ਇਕੱਠੇ ਹੋਏ ਹਨ। ਪਿਛਲੇ ਸਾਲ ਅਪਰੈਲ ਮਹੀਨੇ ’ਚ 249 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਮਾਰਚ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 10.09 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਸੀ।
ਇਹ ਵੀ ਪੜ੍ਹੋ : ਸਿਆਸਤ ਦੀ ਦਿਲਚਸਪ ਤਸਵੀਰ, ਜਦੋਂ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਾਈ ਜੱਫੀ
ਇਸ ਦੇ ਨਾਲ ਹੀ ਜਿੱਥੇ ਸਾਲ 2023 ’ਚ 202 ਕਰੋੜ ਰੁਪਏ ਤੇ ਸਾਲ 2022 ’ਚ 184 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ, ਉੱਥੇ ਹੀ ਫਰਵਰੀ 2023 ’ਚ 188 ਕਰੋੜ ਰੁਪਏ ਤੇ ਸਾਲ 2022 ’ਚ 178 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ, ਜੋ 5 ਫ਼ੀਸਦ ਵੱਧ ਸੀ। ਦਸੰਬਰ 2022 ਵਿੱਚ ਪਿਛਲੇ ਸਾਲ ਦਸੰਬਰ ਮਹੀਨੇ ਦੇ ਮੁਕਾਬਲੇ 33 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਹੈ।
ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ
ਹਾਸਲ ਜਾਣਕਾਰੀ ਮੁਤਾਬਕ ਦਸੰਬਰ 2022 ਵਿੱਚ 218 ਕਰੋੜ ਰੁਪਏ ਇਕੱਠੇ ਹੋਏ ਤੇ ਪਿਛਲੇ ਸਾਲ 164 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ। ਨਵੰਬਰ ਮਹੀਨੇ ਵਿੱਚ ਪਿਛਲੇ ਸਾਲ ਮੁਕਾਬਲੇ ਜੀਐਸਟੀ 3 ਫ਼ੀਸਦ ਘੱਟ ਇਕੱਠਾ ਹੋਇਆ ਸੀ। ਨਵੰਬਰ 2022 ’ਚ 175 ਕਰੋੜ ਰੁਪਏ ਤੇ ਸਾਲ 2021 ਵਿੱਚ 180 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ।
ਇਸੇ ਤਰ੍ਹਾਂ ਅਕਤੂਬਰ 2022 ਵਿੱਚ ਪਿਛਲੇ ਸਾਲ ਅਕਤੂਬਰ ਮਹੀਨੇ ਦੇ ਮੁਕਾਬਲੇ 10 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਹੈ। ਅਕਤੂਬਰ 2022 ਵਿੱਚ 203 ਕਰੋੜ ਰੁਪਏ ਇਕੱਠੇ ਹੋਏ ਹਨ, ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 158 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ। ਸਤੰਬਰ 2022 ਵਿੱਚ 206 ਕਰੋੜ ਰੁਪਏ ਅਤੇ ਸਾਲ 2021 ਵਿੱਚ 152 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।