Chandigarh: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਵੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਦੀ ਐਂਟੀ-ਟੈਰੋਰਿਜ਼ਮ ਸਕੁਐਡ (ਏਟੀਐਸ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਮਾਰਚ 2022 ਵਿੱਚ ਨਵਾਂਸ਼ਹਿਰ ਵਿੱਚ ਹੋਏ ਮੱਖਣ ਕੰਗ ਦੇ ਕਤਲ ਵਿੱਚ ਇਨ੍ਹਾਂ ਤਿੰਨੋਂ ਵਿਅਕਤੀਆਂ ਦਾ ਨਾਮ ਸਿੱਧੇ ਤੌਰ ‘ਤੇ ਸ਼ਾਮਲ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀਆਂ ਨੂੰ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਅੰਬੀਵਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਨਦੀਪ ਕੁਮਾਰ ਉਰਫ਼ ਰੈਂਚੋ, ਸ਼ਿਵਮ ਉਰਫ਼ ਅਵਤਾਰ ਉਰਫ਼ ਤਾਰਾ ਅਤੇ ਗੁਰਮੁਖ ਸਿੰਘ ਉਰਫ਼ ਗੋਰਾ ਵਜੋਂ ਹੋਈ ਹੈ ਜੋ ਸਾਰੇ ਐੱਸ.ਬੀ.ਐੱਸ.ਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਕਾਰ ਖੋਹਣ ਅਤੇ ਐਨਡੀਪੀਐਸ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਮਹਾਰਾਸ਼ਟਰ ਵਿੱਚ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੂੰ ਮਹਾਰਾਸ਼ਟਰ ਭੇਜਿਆ ਗਿਆ।
ਪੰਜਾਬ ਪੁਲਿਸ ਦੀ ਏਜੀਟੀਐਫ ਦੀਆਂ ਟੀਮਾਂ ਨੇ ਕੇਂਦਰੀ ਏਜੰਸੀਆਂ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਤਾਲਮੇਲ ਕਰਕੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਠਾਣੇ ਵਿੱਚ ਓਮ ਸਾਈਂ ਅਪਾਰਟਮੈਂਟਸ ਵਿਖੇ ਛੁਪਣਗਾਹ, ਜਿਸ ਦਾ ਪ੍ਰਬੰਧ ਸੋਨੂੰ ਖੱਤਰੀ ਵੱਲੋਂ ਕੀਤਾ ਗਿਆ ਸੀ, ਤੋਂ ਗ੍ਰਿਫਤਾਰ ਕਰ ਲਿਆ ।
ਡੀਜੀਪੀ ਨੇ ਕਿਹਾ ਕਿ ਗੈਂਗਸਟਰ ਸੋਨੂੰ ਖੱਤਰੀ ਦੇ ਇਨ੍ਹਾਂ ਤਿੰਨ ਮੁੱਖ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੂੰ ਮੱਖਣ ਕਤਲ ਕਾਂਡ ਦੇ ਬਾਕੀ ਭਗੌੜੇ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਮਿਲੇ ਹਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਨਾਲ ਗੈਂਗਸਟਰ ਸੋਨੂੰ ਖੱਤਰੀ ਵੱਲੋਂ ਅੱਗੇ ਲਈ ਪਲਾਨ ਕੀਤੀਆਂ ਗਈਆਂ ਅਪਰਾਧਿਕ ਗਤੀਵਿਧੀਆਂ ਤੋਂ ਪਰਦਾ ਉੱਠਣ ਦੀ ਉਮੀਦ ਹੈ।
ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।
ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ ਅਸਰਦਾਰ ਬਣਾਉਗੀਆਂ।
ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।