(Source: ECI/ABP News/ABP Majha)
Punjab News: ਮੋਹਾਲੀ 'ਚ 48 ਖਿਡਾਰੀਆਂ ਦੀ ਵਿਗੜੀ ਸਿਹਤ, ਨਾਸ਼ਤੇ ਵਿੱਚ ਕਿਰਲੀ ਡਿੱਗੇ ਹੋਣ ਦਾ ਸ਼ੱਕ, ਹਸਪਤਾਲ ਭਰਤੀ
Punjab News: ਸ਼ੁਰੂਆਤੀ ਜਾਣਕਾਰੀ ਅਨੁਸਾਰ ਇਨ੍ਹਾਂ ਖਿਡਾਰੀਆਂ ਨੇ ਸਵੇਰੇ ਨਾਸ਼ਤੇ ਦੌਰਾਨ ਦਲੀਆ ਖਾਧਾ ਸੀ। ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਖਿਡਾਰੀਆਂ ਮੁਤਾਬਕ ਦਲੀਆ 'ਚ ਕਿਰਲੀ ਡਿੱਗੀ ਸੀ ਪਰ ਅਜੇ ਤੱਕ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
Punjab News: ਮੋਹਾਲੀ ਦੇ ਫੇਜ਼ 9 ਵਿੱਚ ਸਥਿਤ ਇੱਕ ਇਨਡੋਰ ਸਪੋਰਟਸ ਸਟੇਡੀਅਮ ਵਿੱਚ ਦਲੀਆ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਇਹ ਦਲੀਆ ਖਾਣ ਵਾਲੇ ਸਾਰੇ 48 ਬੱਚਿਆਂ ਨੂੰ ਫੇਜ਼ 6 ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਬਾਰੇ ਬਿਮਾਰ ਹੋਏ ਖਿਡਾਰੀਆਂ ਨੇ ਦੱਸਿਆ ਕਿ ਜਦੋਂ ਖਿਡਾਰੀਆਂ ਨੇ ਦਲੀਆ ਖਾ ਲਿਆ ਉਸ ਤੋਂ ਬਾਅਦ ਇੱਕ ਬੱਚੇ ਨੇ ਦਲੀਏ ਵਿੱਚ ਕਿਰਲੀ ਦੇਖੀ ਜਿਸ ਤੋਂ ਬਾਅਦ ਮੌਕੇ 'ਤੇ ਹੀ ਚਾਰ-ਪੰਜ ਬੱਚਿਆਂ ਨੂੰ ਉਲਟੀਆਂ ਆਉਣ ਲੱਗੀਆਂ, ਜਿਸਦੀ ਸੂਚਨਾ ਤੁਰੰਤ ਉੱਥੇ ਮੌਜੂਦ ਕੋਚ ਨੂੰ ਦਿੱਤੀ ਗਈ। ਇਸ ਤੋਂ ਬਾਅਦ ਸਾਰੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ: Patiala News: ਪਟਿਆਲਾ ’ਚ ਮਾਂ-ਪੁੱਤ ਦਾ ਕਤਲ ਕਰਨ ਵਾਲਾ ਖ਼ੂਨੀ ਗ੍ਰਿਫਤਾਰ, ਮ੍ਰਿਤਕਾਂ ਦਾ ਨਿਕਲਿਆ ਰਿਸ਼ਤੇਦਾਰ, ਵਿਦੇਸ਼ ਜਾਣ ਦਾ ਸੀ ਚਾਹਵਾਨ
ਜ਼ਿਕਰ ਕਰ ਦਈਏ ਕਿ ਦਲੀਆ ਖਾਣ ਵਾਲੇ ਸਾਰੇ ਬੱਚਿਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਜਿੱਥੇ ਉਨ੍ਹਾਂ ਬੱਚਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਸਿਹਤ ਵਿਭਾਗ ਨੇ ਸੈਂਪਲ ਲੈ ਲਏ ਹਨ। ਦਲੀਏ ਵਿੱਚ ਕਿਰਲੀ ਮਿਲਣ ਦੀ ਸੂਚਨਾ ਮਿਲਦੇ ਹੀ ਸਿਹਤ ਵਿਭਾਗ ਦੀ ਟੀਮ ਮੌਕੇ ਉੱਤੇ ਪਹੁੰਚ ਗਈ ਹੈ।
ਇਸ ਬਾਰੇ ਬੱਚਿਆਂ ਦਾ ਇਲਾਜ ਕਰ ਰਹੇ ਡਾਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਘਰਾਂ 'ਚ ਮਿਲਣ ਵਾਲੀਆਂ ਕਿਰਲੀਆਂ ਜ਼ਹਿਰੀਲੀਆਂ ਨਹੀਂ ਹੁੰਦੀਆਂ, ਦਲੀਏ 'ਚ ਕਿਰਲੀਆਂ ਦੇਖ ਕੇ ਬੱਚਿਆਂ ਨੂੰ ਘਬਰਾਹਟ ਕਾਰਨ ਉਲਟੀਆਂ ਆ ਜਾਂਦੀਆਂ ਹਨ, ਇਸ ਦਾ ਕਾਰਨ ਬੱਚਿਆਂ ਦੇ ਅੰਦਰ ਦਾ ਡਰ ਹੀ ਹੈ, ਸਾਰੇ ਬੱਚਿਆਂ ਦੀ ਹਾਲਤ ਠੀਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।