(Source: ECI/ABP News/ABP Majha)
ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ
ਇਹ ਵੀ ਪੜ੍ਹੋ : 'ਆਪ' ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ ਤੈਅ
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਖੇਤਰ ਦੇ ਮੌਜੂਦਾ 7 ਘੱਟ ਜਲ ਪੱਧਰ ਵਾਲੇ ਡੈਮ ਜਿਵੇਂ ਸਲੇਰਾਂ ਡੈਮ, ਪਰਚ ਡੈਮ, ਪਟਿਆਰੀ ਡੈਮ, ਥਾਨਾ ਡੈਮ, ਜੈਂਤੀ ਡੈਮ, ਸਿਸਵਾਂ ਡੈਮ ਅਤੇ ਮਿਰਜ਼ਾਪੁਰ ਡੈਮ ਜਿੱਥੇ ਸ਼ਿਵਾਲਿਕ ਪਹਾੜੀਆਂ ਦੇ ਬਰਸਾਤੀ ਪਾਣੀ ਨਾਲ ਨਜਿੱਠਣ ਅਤੇ ਕੰਢੀ ਖੇਤਰ ਨੂੰ ਸਿੰਜਾਈ ਦੀ ਸਹੂਲਤ ਪ੍ਰਦਾਨ ਕਰਦੇ ਹਨ ਉੱਥੇ ਹੀ ਸੁਚੱਜੀ ਜਲ ਵੰਡ ਪ੍ਰਣਾਲੀ ਰਾਹੀਂ ਇਸ ਖੇਤਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਹ ਵੀ ਪੜ੍ਹੋ : Income Tax Return: ਸਰਕਾਰ ਨੇ ਕੀਤਾ ਐਲਾਨ, ਜੇ ਟੈਕਸ ਭਰਨਾ ਹੈ ਤਾਂ ਇਹ Document ਹੋਣਾ ਜ਼ਰੂਰੀ, ਨਹੀਂ ਤਾਂ ਨਹੀਂ ਭਰ ਸਕੋਗੇ ITR
ਮੀਤ ਹੇਅਰ ਨੇ ਅੱਗੇ ਕਿਹਾ ਕਿ ਇਨ੍ਹਾਂ 7 ਡੈਮਾਂ ਦੀ ਵੰਡ ਪ੍ਰਣਾਲੀ ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਹੈ, ਜਿਸ ਕਾਰਨ ਕੰਢੀ ਖੇਤਰ ਦੇ ਇਨ੍ਹਾਂ 7 ਡੈਮਾਂ ਅਧੀਨ ਆਉਂਦੇ ਖੇਤਰ ਦੀ ਸਿੰਜਾਈ ਨਹੀਂ ਹੋ ਰਹੀ ਹੈ। ਏਅਰ ਕੰਪ੍ਰੈਸ਼ਰ ਦੀ ਮਦਦ ਨਾਲ 7 ਡੈਮਾਂ ਦੇ ਜਲ ਵੰਡ ਨੈੱਟਵਰਕ ਪ੍ਰਣਾਲੀ ਨੂੰ ਖੋਲ੍ਹ ਕੇ ਕਾਰਜਸ਼ੀਲ ਬਣਾਉਣ ਲਈ ਇੱਕ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ।
ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਬਿਹਤਰ ਨੈਟਵਰਕ ਤਿਆਰ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।