5500 ਹੋਮ ਗਾਰਡ ਜਵਾਨਾਂ ਦੀ ਕੀਤੀ ਜਾਵੇਗੀ ਭਰਤੀ, ਪੰਜਾਬ ਸਰਕਾਰ ਦਾ ਵੱਡਾ ਫੈਸਲਾ
Chandigarh News: ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਪੰਜਾਬ ਦੀ ਸਰਹੱਦ 'ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ।

ਅੱਜ CM @BhagwantMann ਜੀ ਦੁਆਰਾ ਉੱਚ ਅਧਿਕਾਰੀਆਂ ਨਾਲ ਬਾਰਡਰ ਸੁਰੱਖਿਆ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਾਰਡਰ ਦੀ ਸੁਰੱਖਿਆ ਤੇ ਨਸ਼ਿਆਂ ਦੀ ਰੋਕਥਾਮ ਲਈ ਸਰਹੱਦ 'ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਗਿਆ। ਮਾਨ ਸਰਕਾਰ ਪੰਜਾਬ ਤੇ ਪੰਜਾਬੀਆਂ… pic.twitter.com/ZZfFne10X5
— AAP Punjab (@AAPPunjab) April 24, 2025
ਇਹ ਜਵਾਨ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ 'ਚ ਡਿਊਟੀ ਦੇਣਗੇ। ਜਿਸ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੀ ਹੋਰ ਬਲ ਮਿਲੇਗਾ। ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਸਰਵਉੱਤਮ ਫ਼ਰਜ਼ ਹੈ। ਮਾਨ ਸਰਕਾਰ ਪੰਜਾਬ ਤੇ ਪੰਜਾਬੀਆਂ ਦੀ ਸੁਰੱਖਿਆ ਸਮੇਤ ਜਾਨ-ਮਾਲ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।