(Source: ECI/ABP News)
ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ ਰੱਖੇ 5650 ਕਰੋੜ ਰੁਪਏ : ਡਾ. ਬਲਜੀਤ ਕੌਰ
Chandigarh News : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ
![ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ ਰੱਖੇ 5650 ਕਰੋੜ ਰੁਪਏ : ਡਾ. ਬਲਜੀਤ ਕੌਰ 5650 Crore rupees reserved for 33.26 lakh Senior Citizens, disabled persons and helpless children and women in the budget : Dr. Baljit Kaur ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ ਰੱਖੇ 5650 ਕਰੋੜ ਰੁਪਏ : ਡਾ. ਬਲਜੀਤ ਕੌਰ](https://feeds.abplive.com/onecms/images/uploaded-images/2023/03/10/af950b90674ae1f4262e48500dfd26bb1678459438682345_original.jpg?impolicy=abp_cdn&imwidth=1200&height=675)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਆਦਿ ਵੱਖ-ਵੱਖ ਭਲਾਈ ਸਕੀਮਾਂ ਲਈ 175 ਕਰੋੜ ਰੁਪਏ, ਜਦਕਿ ਔਰਤਾਂ ਦੀ ਮੁਫ਼ਤ ਬੱਸ ਸਹੂਲਤ ਲਈ 497 ਕਰੋੜ ਰੁਪਏ ਅਤੇ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ, ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਰੁਪਏ ਰੱਖੇ ਗਏ ਹਨ।
ਇਹ ਵੀ ਪੜ੍ਹੋ : ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕੈਬਨਿਟ ਮੰਤਰੀ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੂਸਰੇ ਬਜਟ ਵਿੱਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਨੂੰ ਤਰਜੀਹ ਦਿੱਤੀ ਹੈ ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)