stubble burning: ਪਰਾਲੀ ਸਾੜਨ ਵਿੱਚ ਮਝੈਲ ਅੱਗੇ, 60 ਫ਼ੀਸਦ ਮਾਮਲੇ ਆਏ ਸਾਹਮਣੇ, 22 ਅਕਤੂਬਰ ਤੱਕ 3700 ਥਾਵਾਂ 'ਤੇ ਲੱਗੀ ਅੱਗ
ਤਰਨਤਾਰਨ ਵਿੱਚ ਪਰਾਲੀ ਸਾੜਨ ਦੇ 1,034 ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਪਰਾਲੀ ਸਾੜਨ ਦੇ 895 ਮਾਮਲੇ ਅੰਮ੍ਰਿਤਸਰ ਤੋਂ ਅਤੇ 324 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।
ਚੰਡੀਗੜ੍ਹ: ਪੰਜਾਬ ਵਿੱਚ 15 ਸਤੰਬਰ ਤੋਂ 22 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 3700 ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚੋਂ 60 ਫੀਸਦੀ ਮਾਮਲੇ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਨ।
ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ 1,034 ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਪਰਾਲੀ ਸਾੜਨ ਦੇ 895 ਮਾਮਲੇ ਅੰਮ੍ਰਿਤਸਰ ਤੋਂ ਅਤੇ 324 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 3,696 ਮਾਮਲੇ ਸਾਹਮਣੇ ਆਏ ਹਨ।
ਪਰਾਲੀ ਹਾਲੇ ਘੱਟ ਸੜੀ ਪਰ ਫਿਰ ਵੀ ਘੁੱਟਿਆ ਗਿਆ ਪੰਜਾਬ ਦਾ ਸਾਹ, ਅੱਜ ਦੀ ਰਾਤ ਪ੍ਰਦੂਸ਼ਣ ਦਾ ਪੱਧਰ ਹੋਵੇਗਾ ਖ਼ਤਰਨਾਕ
ਦੀਵਾਲੀ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਹਰ ਕੋਈ ਘਰ ਨੂੰ ਸਜਾਉਣ ਵਿੱਚ ਰੁੱਝਿਆ ਹੋਇਆ ਹੈ। ਰਾਤ ਵੇਲੇ ਦੀਵੇ ਜਗਾਉਣ ਅਤੇ ਪਟਾਕਿਆਂ ਦੀ ਤਿਆਰੀ ਵੀ ਹੋ ਰਹੀਆ ਹਨ ਪਰ ਰਾਤ ਪੈਣ ਤੋਂ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੇ ਔਖੇ ਸਾਹ ਲੈਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 170 ਨੂੰ ਪਾਰ ਕਰ ਗਿਆ ਹੈ। ਇਸ ਪ੍ਰਦੂਸ਼ਣ ਵਿੱਚ ਇੱਕ ਸਿਹਤਮੰਦ ਵਿਅਕਤੀ ਵੀ ਸਾਹ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ।
ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ 'ਤੇ ਭਾਰਤ ਦੀ ਜਿੱਤ ਅਤੇ ਛੋਟੀ ਦੀਵਾਲੀ ਦੀਆਂ ਖੁਸ਼ੀਆਂ ਵਿਚਕਾਰ ਐਤਵਾਰ ਦੇਰ ਰਾਤ ਤੱਕ ਰੁਕ-ਰੁਕ ਕੇ ਪਟਾਕਿਆਂ ਦਾ ਸਿਲਸਿਲਾ ਜਾਰੀ ਰਿਹਾ। ਇੰਨਾ ਹੀ ਨਹੀਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਕਾਰਨ ਦਿਵਾਲੀ ਤੋਂ ਇੱਕ ਰਾਤ ਪਹਿਲਾਂ ਪੰਜਾਬ ਦਾ ਮਾਹੌਲ ਪ੍ਰਦੂਸ਼ਿਤ ਹੋ ਗਿਆ ਹੈ।
ਲੁਧਿਆਣਾ ਵਿੱਚ ਪੰਜਾਬ ਵਿੱਚ ਸਭ ਤੋਂ ਖ਼ਰਾਬ AQI ਹੈ, ਜੋ ਕਿ ਵੱਧ ਤੋਂ ਵੱਧ AQI 438 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਰਾਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਇਹ ਅੰਕੜਾ 300 AQI ਨੂੰ ਪਾਰ ਕਰ ਸਕਦਾ ਹੈ। ਜੋ ਨਾ ਸਿਰਫ ਸਾਡੀ ਸਿਹਤ ਨੂੰ ਖਰਾਬ ਸਗੋਂ ਸਾਡੀ ਸਿਹਤ ਨੂੰ ਬਹੁਤ ਜ਼ਿਆਦਾ ਖਰਾਬ ਕਰ ਸਕਦਾ ਹੈ।