Dussehra 2024: ਸ਼ਨੀਵਾਰ ਨੂੰ ਦੁਸਹਿਰੇ ਦੇ ਮੌਕੇ 'ਤੇ ਟ੍ਰਾਈਸਿਟੀ 'ਚ 65 ਲੱਖ ਰੁਪਏ ਤੋਂ ਵੱਧ ਦਾ ਧੂੰਆਂ ਚੜ੍ਹ ਜਾਵੇਗਾ। ਟ੍ਰਾਈਸਿਟੀ 'ਚ ਸ਼ਨੀਵਾਰ ਸ਼ਾਮ ਨੂੰ ਸਾੜੇ ਜਾਣ ਵਾਲੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ 'ਤੇ ਮੋਟੀ ਰਕਮ ਖਰਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਰੀਆਂ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਾਰੀਆਂ ਥਾਵਾਂ 'ਤੇ ਅੱਗ ਬੁਝਾਊ ਦਸਤੇ ਤਾਇਨਾਤ ਕੀਤੇ ਗਏ ਹਨ ਤੇ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ


ਦੱਸ ਦਈਏ ਕਿ ਪੰਚਕੂਲਾ ਵਿੱਚ 180 ਫੁੱਟ ਉੱਚੇ ਰਾਵਣ ਦਾ ਪੁਤਲਾ ਬਣਾਇਆ ਗਿਆ ਹੈ। ਇਹ 25 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਦੇਸ਼ ਦਾ ਦੂਜਾ ਸਭ ਤੋਂ ਉੱਚਾ ਪੁਤਲਾ ਦੱਸਿਆ ਜਾਂਦਾ ਹੈ। ਰਾਵਣ ਦਾ ਪੁਤਲਾ ਪਿਛਲੇ ਕਈ ਦਿਨਾਂ ਤੋਂ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਹ ਦੋ ਦਿਨ ਪਹਿਲਾਂ ਵੀ ਡਿੱਗ ਗਿਆ ਸੀ ਅਤੇ ਫਿਰ ਮਜ਼ਦੂਰਾਂ ਦੁਆਰਾ ਲਗਾਇਆ ਗਿਆ ਸੀ। ਪ੍ਰਬੰਧਕਾਂ ਨੇ ਦੱਸਿਆ ਕਿ ਪੁਤਲੇ ਵਿੱਚ ਵਾਤਾਵਰਣ ਪੱਖੀ ਪਟਾਕਿਆਂ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਨੂੰ ਰਿਮੋਟ ਕੰਟਰੋਲ ਨਾਲ ਸਾੜਿਆ ਜਾਵੇਗਾ। ਦੱਸ ਦਈਏ ਕਿ ਦੇਸ਼ ਦਾ ਸਭ ਤੋਂ ਉੱਚਾ ਪੁਤਲਾ( 211 ਫੁੱਟ)  ਦਿੱਲੀ ਦੇ ਦਵਾਰਕਾ ਵਿੱਚ ਪ੍ਰਦਰਸ਼ਿਤ ਕੀਤਾ ਜਾਂਦਾ ਹੈ।



ਚੰਡੀਗੜ੍ਹ ਵਿੱਚ ਕਿੱਥੇ ਲੱਗੇਗਾ ਸਭ ਚੋਂ ਉੱਚਾ ਰਾਵਣ


ਚੰਡੀਗੜ੍ਹ ਸੈਕਟਰ 46 'ਚ ਲਗਭਗ 101 ਫੁੱਟ ਉੱਚਾ ਰਾਵਣ ਦਾ ਪੁਤਲਾ ਦੇਖਣ ਨੂੰ ਮਿਲੇਗਾ। ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ 90 ਫੁੱਟ ਉੱਚੇ ਹਨ। ਇਸ ਸਮਾਗਮ 'ਤੇ ਪ੍ਰਬੰਧਕਾਂ ਨੇ ਕਰੀਬ 6 ਲੱਖ ਰੁਪਏ ਖਰਚ ਕੀਤੇ ਹਨ। ਸੈਕਟਰ 17 ਪਰੇਡ ਗਰਾਊਂਡ ਵਿਖੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਕ੍ਰਮਵਾਰ 70 ਫੁੱਟ, 65 ਫੁੱਟ, 65 ਫੁੱਟ ਉੱਚੇ ਹਨ। ਇਹ 10 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।