Travel Agents Fraud: ਕੈਨੇਡਾ ਤੇ ਆਸਟ੍ਰੇਲੀਆ ਭੇਜਣ ਦੇ ਨਾਂਅ ਉੱਤੇ 73 ਲੱਖ ਦੀ ਠੱਗੀ, ਤਿੰਨ ਕੰਪਨੀਆਂ ਖ਼ਿਲਾਫ਼ ਮਾਮਲਾ ਦਰਜ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਲੋਕ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੈਕਟਰ 17 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਕੈਨੇਡਾ ਅਤੇ ਆਸਟ੍ਰੇਲੀਆ ਦਾ ਵੀਜ਼ਾ ਦਿਵਾਉਣ ਦੇ ਨਾਂ 'ਤੇ 3 ਇਮੀਗ੍ਰੇਸ਼ਨ ਕੰਪਨੀਆਂ ਨੇ ਇੱਕ ਔਰਤ ਸਮੇਤ ਤਿੰਨ ਲੋਕਾਂ ਨਾਲ ਕਰੀਬ 73 ਲੱਖ ਰੁਪਏ ਦੀ ਠੱਗੀ ਮਾਰੀ।
ਚੰਡੀਗੜ੍ਹ 'ਚ ਲੋਕ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੈਕਟਰ 17 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਕੈਨੇਡਾ ਅਤੇ ਆਸਟ੍ਰੇਲੀਆ ਦਾ ਵੀਜ਼ਾ ਦਿਵਾਉਣ ਦੇ ਨਾਂ 'ਤੇ 3 ਇਮੀਗ੍ਰੇਸ਼ਨ ਕੰਪਨੀਆਂ ਨੇ ਇੱਕ ਔਰਤ ਸਮੇਤ ਤਿੰਨ ਲੋਕਾਂ ਨਾਲ ਕਰੀਬ 73 ਲੱਖ ਰੁਪਏ ਦੀ ਠੱਗੀ ਮਾਰੀ। ਸੈਕਟਰ-17 ਅਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਉਕਤ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਕਰਨਾਲ ਵਾਸੀ ਰਣਬੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਸਟ੍ਰੇਲੀਆ ਜਾਣ ਲਈ ਇਸ਼ਤਿਹਾਰ ਦੇਖ ਕੇ ਸੈਕਟਰ-17 ਸਥਿਤ ਵਰਲਡ ਵੀਜ਼ਾ ਐਡਵਾਈਜ਼ਰ ਇਮੀਗ੍ਰੇਸ਼ਨ ਕੰਪਨੀ ਨਾਲ ਸੰਪਰਕ ਕੀਤਾ ਸੀ। ਦਫਤਰ 'ਚ ਖੁਸ਼ਪਾਲ ਸਿੰਘ, ਵਿਨੈ, ਅਨਮੋਲ ਤੇ ਹੋਰ ਮਿਲੇ, ਜਿਨ੍ਹਾਂ ਨੇ ਵੀਜ਼ੇ ਲਈ 11 ਲੱਖ ਰੁਪਏ ਦੀ ਮੰਗ ਕੀਤੀ। ਉਸ ਨੇ ਦਸ ਲੱਖ 99 ਹਜ਼ਾਰ 500 ਰੁਪਏ ਦਿੱਤੇ। ਇਸ ਤੋਂ ਬਾਅਦ ਕੰਪਨੀ ਨੇ ਵੀਜ਼ਾ ਨਹੀਂ ਲਗਵਾਇਆ। ਸੈਕਟਰ-17 ਥਾਣੇ ਦੀ ਪੁਲਿਸ ਨੇ ਖੁਸ਼ਪਾਲ ਸਿੰਘ, ਵਿਨੈ, ਅਨਮੋਲ ਦਰਜ਼ੇ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜ਼ੀਰਕਪੁਰ ਵਾਸੀ ਬ੍ਰਹਮ ਦੱਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਸੈਕਟਰ-17 ਸਥਿਤ ਸ਼ਿਓਰ ਅਬਰੌਡ ਇਮੀਗ੍ਰੇਸ਼ਨ ਕੰਪਨੀ ਨੇ ਆਸਟ੍ਰੇਲੀਆ ਦਾ ਵਰਕ ਵੀਜ਼ਾ ਅਪਲਾਈ ਕਰਨ ਦੇ ਨਾਂਅ 'ਤੇ ਵੱਖ-ਵੱਖ ਫੀਸਾਂ ਤੇ ਚਾਰਜਿਜ਼ ਦੇ ਨਾਂਅ 'ਤੇ 48 ਲੱਖ 20 ਹਜ਼ਾਰ ਰੁਪਏ ਲਏ ਪਰ ਵੀਜ਼ਾ ਅਪਲਾਈ ਨਹੀਂ ਕੀਤਾ। ਜਦੋਂ ਕੰਪਨੀ ਡਾਇਰੈਕਟਰ ਤੋਂ ਪੈਸੇ ਵਾਪਸ ਮੰਗੇ ਤਾਂ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਡਾਇਰੈਕਟਰ ਮਨਪ੍ਰੀਤ ਸਿੰਘ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਤੋਂ ਇਲਾਵਾ ਲੁਧਿਆਣਾ ਦੇ ਵਾਸੀ ਨਾਲ ਵੀ ਕੈਨੇਡਾ ਭੇਜਣ ਦੇ ਨਾਂਅ ਉੱਤੇ 15 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੈਸੇ ਲੈਣ ਤੋਂ ਬਾਅਦ ਏਜੰਟ ਨੇ ਟਾਲ ਮਟੋਲ ਕਰਨਾ ਸ਼ੁਰੂ ਕਰ ਦਿੱਤਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।