Punjab News: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਪੁਲਿਸ ਨੇ ਨਵੇਂ ਸਾਲ ਦੀ ਰਾਤ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਪੁਲਿਸ ਨੇ ਕੁੱਲ 741 ਚਲਾਨ ਕੀਤੇ ਤੇ 64 ਵਾਹਨ ਜ਼ਬਤ ਕੀਤੇ। ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਤਿੰਨਾਂ ਸ਼ਹਿਰਾਂ ਵਿੱਚ ਨਵਾਂ ਸਾਲ ਸ਼ਾਂਤੀਪੂਰਵਕ ਮਨਾਇਆ ਗਿਆ।
ਚੰਡੀਗੜ੍ਹ ਵਿੱਚ ਕਿਹੋ ਜਿਹਾ ਰਿਹਾ ਹਾਲ ?
ਚੰਡੀਗੜ੍ਹ ਪੁਲਿਸ (Chandigarh Police) ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। SSP ਕੰਵਰਦੀਪ ਕੌਰ ਖ਼ੁਦ ਰਾਤ ਭਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹੇ। ਕਲੱਬਾਂ ਤੇ ਜਨਤਕ ਥਾਵਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਮੌਕੇ ਪੁਲਿਸ ਨੇ ਚਲਾਨ ਕੱਟੇ ਅਤੇ 39 ਵਾਹਨ ਜ਼ਬਤ ਕੀਤੇ।
ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਵਿੱਚ 13 ਗਜ਼ਟਿਡ ਅਫ਼ਸਰ, 16 ਥਾਣੇਦਾਰ ਅਤੇ 1450 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 44 ਅੰਦਰੂਨੀ ਤੇ 18 ਬਾਹਰੀ ਨਾਕਿਆਂ 'ਤੇ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਗਈ ਸੀ। ਸੈਕਟਰ-17, ਏਲਾਂਟੇ ਮਾਲ, ਅਰੋਮਾ ਹੋਟਲ ਤੇ ਉਦਯੋਗਿਕ ਖੇਤਰ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਗਈ ਹੈ। ਔਰਤਾਂ ਦੀ ਸੁਰੱਖਿਆ ਲਈ ਮਹਿਲਾ ਸਟਾਫ਼ ਨਾਲ 8 ਪੀਸੀਆਰ ਵੈਨਾਂ ਤਾਇਨਾਤ ਕੀਤੀਆਂ ਗਈਆਂ ਸਨ।
ਮੋਹਾਲੀ ਵਿੱਚ ਕੱਟੇ ਗਏ ਮੋਟੇ ਚਲਾਨ
ਮੋਹਾਲੀ ਪੁਲਿਸ ਨੇ ਕੁੱਲ 600 ਚਲਾਨ ਕੀਤੇ, ਜਿਨ੍ਹਾਂ ਵਿੱਚੋਂ 38 ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਸਨ। 20 ਵਾਹਨ ਜ਼ਬਤ ਕੀਤੇ ਗਏ। SP ਦੀਪਕ ਪਾਰਿਕ ਖ਼ੁਦ ਮੌਕੇ 'ਤੇ ਮੌਜੂਦ ਰਹੇ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।
ਪੰਚਕੂਲਾ 'ਚ ਵੀ ਦੇਖੀ ਗਈ ਪੁਲਿਸ ਦੀ ਸਖ਼ਤੀ
ਪੰਚਕੂਲਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। DCP ਹਿਮਾਨੀ ਕੌਸ਼ਿਕ ਦੇ ਨਿਰਦੇਸ਼ਾਂ ਹੇਠ 8 ਵਿਸ਼ੇਸ਼ ਨਾਕੇ ਲਗਾਏ ਗਏ ਸਨ। 300 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ 14 ਚਲਾਨ ਕੀਤੇ ਗਏ ਤੇ 5 ਵਾਹਨ ਜ਼ਬਤ ਕੀਤੇ ਗਏ। ਔਰਤਾਂ ਦੀ ਸੁਰੱਖਿਆ ਲਈ ਮੁੱਖ ਥਾਵਾਂ 'ਤੇ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।