ਪੜਚੋਲ ਕਰੋ

Chandigarh: ਕਾਂਗਰਸ ਦੇ ਸ਼ਾਸਨ ਦੌਰਾਨ 9.50 ਲੱਖ ਯੋਗ ਐੱਸਸੀ ਵਿਦਿਆਰਥੀਆਂ ਨੂੰ ਨਹੀਂ ਮਿਲੀ ਸਕਾਲਰਸ਼ਿਪ: ਚੀਮਾ

Chandigarh: ਪਿਛਲੀਆਂ ਸਰਕਾਰਾਂ 'ਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

Chandigarh: ਪਿਛਲੀਆਂ ਸਰਕਾਰਾਂ 'ਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਹੋਏ ਬਹੁ-ਕਰੋੜੀ ਪੋਸਟ-ਮੈਟ੍ਰਿਕ ਅਨੁਸੂਚਿਤ ਜਾਤੀ ਸਕਾਲਰਸ਼ਿਪ ਘੁਟਾਲੇ ਦਾ ਪਰਦਾਫਾਸ਼ ਕਰ ਛੇ ਸਰਕਾਰੀ ਅਫਸਰਾਂ ਨੂੰ ਬਰਖਾਸਤ ਕੀਤਾ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਰਵਰੀ 2019 ਨੂੰ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਾਂਗਰਸ ਸਰਕਾਰ ਨੂੰ 303.92 ਕਰੋੜ ਰੁਪਏ ਜਾਰੀ ਕੀਤੇ ਸਨ। ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ 'ਤੇ 'ਆਪ' ਸਰਕਾਰ ਦੁਆਰਾ ਕੀਤੀ ਗਈ ਜਾਂਚ ਤੋਂ ਵਿੱਚ ਇਸ ਫੰਡ 'ਚੋਂ ਹੋਈ 55 ਕਰੋੜ ਰੁਪਏ ਦੀ ਗੜਬੜੀ ਸਾਹਮਣੇ ਆਈ।

ਇਸ ਘਟਨਾਕ੍ਰਮ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਉਨ੍ਹਾਂ ਦੇ ਬਣਦੇ ਹੱਕਾਂ ਨੂੰ ਅਣਗੌਲਿਆ ਕੀਤਾ ਹੈ। ਇਨ੍ਹਾਂ ਦੀਆਂ ਦਲਿਤ ਸਮਾਜ ਵਿਰੋਧੀ ਨੀਤੀਆਂ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਉੱਚ ਸਿੱਖਿਆ ਛੱਡਣ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਵਿੱਚ ਧਰਨੇ ਦਿੱਤੇ ਅਤੇ ਅਕਾਲੀ ਸਰਕਾਰ ਵੇਲੇ ਵਜ਼ੀਫੇ ਵੰਡਣ ਵਿੱਚ ਹੋਈਆਂ ਅਨਿਯਮਿਤਤਾਵਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਪਰ, ਜਦੋਂ ਕਾਂਗਰਸ ਦੀ ਆਪਣੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਇਹ ਤਾਂ ਸਪੱਸ਼ਟ ਹੈ ਕਿ ਅਕਾਲੀ ਅਤੇ ਕਾਂਗਰਸੀ ਆਮ ਲੋਕਾਂ ਨੂੰ ਲੁੱਟਣ ਲਈ ਮਿਲੇ ਹੋਏ ਸਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ 2017 ਤੋਂ 2020 ਤੱਕ ਇਹ ਵਜ਼ੀਫ਼ਾ ਬੰਦ ਕਰ ਦਿੱਤਾ ਗਿਆ ਸੀ ਅਤੇ 9.50 ਲੱਖ ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਇਸ ਦਾ ਲਾਭ ਨਹੀਂ ਮਿਲਿਆ, ਜਿਸ ਕਾਰਨ 2021 ਵਿੱਚ ਇਸ ਸਕੀਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਸੀ।

ਇਸ ਸਕੀਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲਾਂ ਦੇ ਮੁਕਾਬਲੇ 2021-22 ਵਿੱਚ ਘੱਟ ਕੇ 1.95 ਲੱਖ ਰਹਿ ਗਈ ਸੀ। ਪਰ ਇਸ ਵਾਰ ਇਨ੍ਹਾਂ ਵਿਦਿਆਰਥੀਆਂ ਨੇ 'ਆਪ' ਸਰਕਾਰ 'ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਹੁਣ ਤੱਕ ਲਗਭਗ 2.50 ਲੱਖ ਵਿਦਿਆਰਥੀ ਇਸ ਸਕੀਮ ਲਈ ਅਪਲਾਈ ਕਰ ਚੁੱਕੇ ਹਨ। ਪੋਰਟਲ 31 ਮਾਰਚ ਤੱਕ ਵਿਦਿਆਰਥੀਆਂ ਲਈ ਖੁੱਲ੍ਹਾ ਰਹੇਗਾ ਇਸ ਅੰਕੜੇ ਦੇ 3 ਲੱਖ  ਨੂੰ ਪਾਰ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ: Neha Dhupia: ਨੇਹਾ ਧੂਪੀਆ ਨਾਲ ਵਿਆਹ ਦੇ ਸਮੇਂ ਖਾਲੀ ਸੀ ਅੰਗਦ ਬੇਦੀ ਦਾ ਖਾਤਾ, ਕਿਹਾ- 'ਉਸ ਸਮੇਂ ਬੈਂਕ 'ਚ ਸਿਰਫ 3...'

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਸਰਕਾਰ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: BBC IT Survey: 'ਕੁਝ ਟੈਕਸ ਭੁਗਤਾਨਾਂ 'ਚ ਮਿਲੀ ਅਨਿਯਮਤਤਾਂ', ਬੀਬੀਸੀ ਦਫਤਰਾਂ 'ਚ 59 ਘੰਟੇ ਦੇ ਸਰਵੇਖਣ 'ਤੇ ਆਮਦਨ ਕਰ ਵਿਭਾਗ ਦਾ ਬਿਆਨ

ਟਾਪ ਹੈਡਲਾਈਨ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

Embed widget