Chandigarh News: ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਚੰਡੀਗੜ੍ਹੀਆਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅਦਾਲਤ ਵੱਲੋਂ ਚੰਡੀਗੜ੍ਹ ਵਿੱਚ ਸੈਕਟਰ-1 ਤੋਂ 30 (ਫੇਜ਼-1) ਦੇ ਮਕਾਨਾਂ ਨੂੰ ਬਹੁ-ਮੰਜ਼ਿਲਾਂ ਇਮਾਰਤਾਂ ਵਿੱਚ ਵੰਡਣ ’ਤੇ ਰੋਕ ਲਾਉਣ ਦੇ ਫ਼ੈਸਲੇ ਤੋਂ ਬਾਅਦ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਕਮ ਅਸਟੇਟ ਅਫ਼ਸਰ ਨੇ ਸ਼ਹਿਰ ਵਿੱਚ ਮੰਜ਼ਿਲ ਅਨੁਸਾਰ ਰਜਿਸਟਰੀਆਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਸਹਾਇਕ ਅਸਟੇਟ ਅਫ਼ਸਰਾਂ ਤੇ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸ਼ਹਿਰ ਦੇ ਸੈਕਟਰ-1 ਤੋਂ 30 (ਫੇਜ਼-1) ਨੂੰ ਹੈਰੀਟੇਜ ਐਲਾਨਦਿਆਂ ਇਨ੍ਹਾਂ ਇਲਾਕਿਆਂ ਵਿੱਚ ਅਪਾਰਟਮੈਂਟਾਂ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਸੀ। ਇਨ੍ਹਾਂ ਸੈਕਟਰਾਂ ਵਿੱਚ ਅਪਰਾਟਮੈਂਟ ਬਣਨ ਕਰਕੇ ਪਾਰਕਿੰਗ ਤੇ ਟਰੈਫ਼ਿਕ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਵਾਤਾਵਰਨ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।
Jalandhar News: ਸਰਕਾਰੀ ਸਕੂਲ ਪੈਦਾ ਕਰਨਗੇ ਆਪਣੀ ਬਿਜਲੀ, ਜਲੰਧਰ ਦੇ 40 ਸਕੂਲਾਂ ਦੀ ਚੋਣ
ਯੂਟੀ ਦੇ ਡਿਪਟੀ ਕਮਿਸ਼ਨਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਪਾਲਣਾ ਕਰਦਿਆਂ ਸ਼ਹਿਰ ਦੇ ਸੈਕਟਰ-1 ਤੋਂ 30 (ਫੇਜ਼-1) ਵਿੱਚ ਨਹੀਂ ਪੂਰੇ ਸ਼ਹਿਰ ਵਿੱਚ ਮੰਜ਼ਿਲ ਅਨੁਸਾਰ ਰਜਿਸਟਰੀਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਮੀਨ ਦੇ ਮਾਲਕ ਵੱਲੋਂ ਐਮਓਯੂ ਰਾਹੀਂ ਮਕਾਨਾਂ ਨੂੰ ਬਹੁ ਮੰਜ਼ਿਲਾਂ ਇਮਾਰਤਾਂ ਵਿੱਚ ਵੰਡ ਦਿੱਤਾ ਜਾਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਹਿਰ ਵਿੱਚ ਮਕਾਨਾਂ ਦੀ ਮੰਜ਼ਿਲ ਅਨੁਸਾਰ ਰਜਿਸਟਰੀਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਬੁੱਧਵਾਰ ਨੂੰ ਯੂਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਭਵਿੱਖ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ