ਚੰਡੀਗੜ੍ਹ ਦੇ ਸੈਕਟਰ 25 ਵਿੱਚ ਮੌਜੂਦ ਸ਼ਮਸ਼ਾਨਘਾਟ ਕੋਲ ਇੱਕ ਬੀ.ਐਮ.ਡਬਲਿਊ ਕਾਰ ਦੋ ਮਹੀਨਿਆਂ ਤੋਂ ਸ਼ੱਕੀ ਹਾਲਤ ਵਿੱਚ ਖੜ੍ਹੀ ਹੈ। ਇਸ ਕਾਰ ਦੀਆਂ ਦੋਵੇਂ ਨੰਬਰ ਪਲੇਟਾਂ ਗਾਇਬ ਹਨ। ਕਾਰ ਨੂੰ ਪਲਾਸਟਿਕ ਦੇ ਕਵਰ ਨਾਲ ਢੱਕਿਆ ਹੋਇਆ ਹੈ। ਸ਼ਮਸ਼ਾਨਘਾਟ ਦੇ ਮੁਲਾਜ਼ਮਾਂ ਨੇ ਦਾਅਵਾ ਕੀਤਾ ਕਿ ਕਰੀਬ ਦੋ ਮਹੀਨੇ ਪਹਿਲਾਂ ਪੁਲੀਸ ਇੱਥੇ ਕਿਸੇ ਅਣਪਛਾਤੇ ਵਿਅਕਤੀ ਦਾ ਅੰਤਿਮ ਸੰਸਕਾਰ ਕਰਨ ਆਈ ਸੀ। ਉਦੋਂ ਤੋਂ ਇਹ ਕਾਰ ਇੱਥੇ ਹੀ ਖੜ੍ਹੀ ਹੈ।


 ਉਧਰ ਸ਼ਮਸ਼ਾਨਘਾਟ ਦੇ ਮੁਲਾਜ਼ਮਾਂ ਮੁਤਾਬਕ ਇਹ ਕਾਰ ਉਸੇ ਵਿਅਕਤੀ ਦੀ ਦੱਸੀ ਜਾਂਦੀ ਹੈ, ਜਿਸ ਦਾ ਦੋ ਮਹੀਨੇ ਪਹਿਲਾਂ ਕੁਝ ਪੁਲੀਸ ਮੁਲਾਜ਼ਮਾਂ ਵੱਲੋਂ ਸੰਸਕਾਰ ਕੀਤਾ ਗਿਆ ਸੀ। ਪੁਲਿਸ ਉਸ ਵਿਅਕਤੀ ਦੀ ਪਹਿਚਾਣ ਅਤੇ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। 


ਪੁਲਿਸ ਸੂਤਰਾਂ ਅਨੁਸਾਰ ਸ਼ਮਸ਼ਾਨਘਾਟ ਕੋਲ ਖੜ੍ਹੀ ਇਹ ਕਾਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਅਧੀਨ ਪੈਂਦੇ ਪਿਹੋਵਾ  'ਚ ਹੋਏ ਹਾਦਸੇ  'ਚ ਸ਼ਾਮਿਲ ਸੀ। ਪੁਲੀਸ ਨੇ ਜਾਂਚ ਦੌਰਾਨ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ 'ਤੇ ਕਾਰ ਮਾਲਕ ਨੇ ਇਸ ਨੂੰ ਰਿਹਾਅ ਕਰਵਾ ਦਿੱਤਾ ਪਰ ਹੁਣ ਤੱਕ ਉਹ ਇਸ ਨੂੰ ਲੈਣ ਨਹੀਂ ਆਇਆ। 


ਚੰਡੀਗੜ੍ਹ ਪੁਲੀਸ ਸੈਕਟਰ-24 ਦੀ ਚੌਕੀ ਦੇ ਇੰਚਾਰਜ ਰਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਕਾਰ ਦੇ ਮਾਲਕ ਨਾਲ ਗੱਲ ਕੀਤੀ ਹੈ। ਇਹ ਕਾਰ ਪਿਹੋਵਾ 'ਚ ਹੋਏ ਹਾਦਸੇ  'ਚ ਸ਼ਾਮਿਲ ਸੀ । ਕਾਰ ਮਾਲਕ ਡੇਢ ਦਿਨ ਵਿੱਚ ਇਸ ਕਾਰ ਨੂੰ ਛੱਡਣ ਦਾ ਅਦਾਲਤੀ ਹੁਕਮ ਲੈ ਕੇ ਆਵੇਗਾ। ਅਦਾਲਤ ਦੇ ਹੁਕਮਾਂ ਅਤੇ ਕਾਰ ਮਾਲਕ ਦੇ ਦਸਤਾਵੇਜ਼ਾਂ ਆਦਿ ਨੂੰ ਦੇਖ ਕੇ ਅੱਗੇ ਦਾ ਫੈਸਲਾ ਲਿਆ ਜਾਵੇਗਾ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ