Chandigarh News: ਦੀਵਾਲੀ ਦੀ ਅੱਧੀ ਰਾਤ IAS ਅਧਿਕਾਰੀ ਦੇ ਸਰਕਾਰੀ ਘਰ 'ਤੇ ਚੱਲੀ ਗੋਲੀ, ਅੰਦਰ ਸੀ ਪੂਰਾ ਪਰਿਵਾਰ, ਪੁਲਿਸ ਜਾਂਚ 'ਚ ਜੁਟੀ
ਅਜੇ ਤੱਕ ਗੋਲੀ ਚਲਾਉਣ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਉਸ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਵਾਹਨ 'ਚ ਸਵਾਰ ਸੀ। ਪੁਲਿਸ ਘਰ 'ਚ ਮੌਜੂਦ ਸੁਰੱਖਿਆ ਕਰਮੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
Chandigarh News: ਦੀਵਾਲੀ ਦੀ ਰਾਤ ਕਰੀਬ 11.30 ਵਜੇ ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐਸ ਅਧਿਕਾਰੀ ਦੀ ਚੰਡੀਗੜ੍ਹ ਦੇ ਸੈਕਟਰ 24 ਸਥਿਤ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲਿਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ।
ਗੋਲੀ ਚਲਾਉਣ ਵੇਲੇ ਘਰ ਵਿੱਚ ਹੀ ਮੌਜੂਦ ਸੀ ਪਰਿਵਾਰ
ਪੁਲਿਸ ਨੇ ਘਰ ਦੇ ਕਮਰੇ ਵਿੱਚੋਂ ਇੱਕ ਗੋਲੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਗੋਲੀ ਚੱਲੀ ਤਾਂ ਆਈਏਐਸ ਵਰਿੰਦਰ ਕੁਮਾਰ ਸ਼ਰਮਾ ਦਾ ਪਰਿਵਾਰ ਅੰਦਰ ਮੌਜੂਦ ਸੀ। ਗੋਲੀ ਘਰ ਦੀ ਪਲਾਈਵੁੱਡ ਦੀ ਖਿੜਕੀ ਨੂੰ ਲੱਗੀ ਅਤੇ ਹੇਠਾਂ ਡਿੱਗ ਗਈ। ਦੇਰ ਰਾਤ ਤੱਕ ਪੁਲਿਸ ਇਹ ਪਤਾ ਲਗਾਉਂਦੀ ਰਹੀ ਕਿ ਗੋਲੀ ਕਿਸ ਐਂਗਲ ਤੋਂ ਚਲਾਈ ਗਈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਸਕੈਨ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗੋਲੀ ਚਲਾਉਣ ਵਾਲੇ ਦੀ ਨਹੀਂ ਹੋ ਸਕੀ ਹੈ ਪਛਾਣ
ਅਜੇ ਤੱਕ ਗੋਲੀ ਚਲਾਉਣ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਉਸ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਵਾਹਨ 'ਚ ਸਵਾਰ ਸੀ। ਪੁਲਿਸ ਘਰ 'ਚ ਮੌਜੂਦ ਸੁਰੱਖਿਆ ਕਰਮੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਨਿਆਂਇਕ ਅਤੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਆਈਏਐਸ ਵਰਿੰਦਰ ਕੁਮਾਰ ਸ਼ਰਮਾ
ਜਾਣਕਾਰੀ ਅਨੁਸਾਰ ਇਸ ਸਮੇਂ ਆਈਏਐਸ ਵਰਿੰਦਰ ਕੁਮਾਰ ਸ਼ਰਮਾ ਨਿਆਂਇਕ ਅਤੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਦਾ ਵਾਧੂ ਚਾਰਜ ਵੀ ਹੈ। ਇਸ ਤੋਂ ਇਲਾਵਾ ਉਹ ਗ੍ਰਹਿ ਵਿਭਾਗ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਵੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।