ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ
ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।
ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।