Chandigarh News: ਚੰਡੀਗੜ੍ਹ ਦੇ ਏਲਾਂਟੇ ਮਾਲ (Elante mall) 'ਚ ਖਿਡੌਣਾ ਟਰੇਨ (toy train) 'ਚ ਬੈਠਾ 11 ਸਾਲਾ ਬੱਚਾ ਹੇਠਾਂ ਡਿੱਗ ਗਿਆ ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਤੜਕੇ 4 ਵਜੇ  ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ।


ਡੀਐਸਪੀ ਰਾਮ ਗੋਪਾਲ ਨੇ ਦੱਸਿਆ ਕਿ ਜਤਿੰਦਰ ਪਾਲ ਦੀ ਸ਼ਿਕਾਇਤ ’ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਖਿਡੌਣਾ ਟਰੇਨ ਦੇ ਸੰਚਾਲਕ ਬਾਪੂ ਧਾਮ ਤੇ ਕੰਪਨੀ ਮਾਲਕਾਂ ਖ਼ਿਲਾਫ਼ ਅਣਗਹਿਲੀ ਵਰਤਣ ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


ਪੁਲਿਸ ਨੇ ਏਲਾਂਟੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਜਿਸ 'ਚ ਬੱਚਾ ਖਿਡੌਣਾ ਟਰੇਨ 'ਚੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਖਿਡੌਣਾ ਟਰੇਨ ਵਿੱਚ ਸਿਰਫ਼ ਦੋ ਬੱਚੇ ਹੀ ਬੈਠੇ ਸਨ। ਪਿਤਾ ਦਾ ਦੋਸ਼ ਹੈ ਕਿ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।


ਪੁਲਿਸ ਦੀ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਜਿਸ ਖਿਡੌਣਾ ਟਰੇਨ 'ਚ ਇਹ ਹਾਦਸਾ ਵਾਪਰਿਆ, ਉਸ 'ਚ ਗੰਭੀਰ ਲਾਪਰਵਾਹੀ ਵਰਤੀ ਗਈ ਸੀ। ਖਿਡੌਣਾ ਟਰੇਨ ਵਿੱਚ ਬੱਚਿਆਂ ਲਈ ਸੀਟ ਬੈਲਟ ਨਹੀਂ ਸਨ। ਇੰਨਾ ਹੀ ਨਹੀਂ ਜੇਕਰ ਕੋਈ ਬੱਚਾ ਖਿਡੌਣਾ ਟਰੇਨ ਚਲਦੇ ਸਮੇਂ ਆਪਣਾ ਸੰਤੁਲਨ ਗੁਆ ​​ਬੈਠਦਾ ਹੈ ਤਾਂ ਉਸ ਨੂੰ ਫੜਨ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।