Chandigarh News: ਚੰਡੀਗੜ੍ਹ ਪੀਜੀਆਈ ਦੀ ਚੌਥੀ ਮੰਜ਼ਿਲ 'ਤੇ ਸਥਿਤ ਆਰਥੋ ਵਿਭਾਗ 'ਚ ਮੰਗਲਵਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਖੁਸ਼ਕਿਸਮਤੀ ਹੈ ਕਿ ਇਸ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।


ਪੀਜੀਆਈ ਚੌਕੀ ਪੁਲਿਸ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸੀ, ਜਿਸ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਇਸ ਦੌਰਾਨ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਇਆ।


ਜਾਣਕਾਰੀ ਅਨੁਸਾਰ ਚੌਥੀ ਮੰਜ਼ਿਲ 'ਤੇ ਅੱਗ ਲੱਗਣ ਦੇ ਸਮੇਂ ਨੂੰ ਦੇਖਦੇ ਹੋਏ ਲੋਕਾਂ ਨੂੰ ਤੁਰੰਤ ਆਰਥੋ ਵਿਭਾਗ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਸੀ। ਫਾਇਰ ਬ੍ਰਿਗੇਡ ਦੀ ਗੱਡੀ ਪੁੱਜੀ ਤਾਂ ਦੇਖਦੇ ਹੀ ਦੇਖਦੇ ਲੋਕ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਅੱਗ ਲੱਗ ਗਈ ਸੀ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ ਸੀ। ਇਸ ਦਿਨ ਸੋਮਵਾਰ ਹੋਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਆਏ ਹੋਏ ਸਨ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।


ਇਸ ਦੌਰਾਨ ਉਥੇ ਧੂੰਆਂ ਭਰਨਾ ਸ਼ੁਰੂ ਹੋ ਗਿਆ ਅਤੇ ਸੈਂਟਰ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਵਿੱਚ ਬੇਸਮੈਂਟ ਵਿੱਚ ਰੱਖੀਆਂ ਕਰੀਬ 50 ਬੈਟਰੀਆਂ ਸੜ ਗਈਆਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।