Chandigarh  : ਯੂਥ ਅਕਾਲੀ ਦਲ ਅੱਜ ਯਾਨੀ 27 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰੇਗਾ ਇਸ ਤੋਂ ਬਾਅਦ ਪੰਜਾਬ ਕਾਂਗਰਸ ਭਵਨ ਵਿਖੇ ਵੀ ਅਕਾਲੀ ਦਲ ਦੇ ਵਰਕਰ ਪਹੁੰਚਣਗੇ। ਦਰਅਸਲ ਬੀਤੇ ਦਿਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਐਲਾਨ ਕੀਤਾ ਸੀ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਪੰਜਾਬ ਸਰਕਾਰ ਕੋਲ ਉਠਾਈ ਜਾਵੇਗੀ। 


ਇਸ ਲਈ ਅੱਜ ਯੂਥ ਅਕਾਲੀ ਦਲ ਦੇ ਵਰਕਰ ਚੰਡੀਗੜ੍ਹ ਵਿੱਚ ਇਕੱਠਾ ਹੋਣਗੇ ਅਤੇ ਚੰਡੀਗੜ੍ਹ ਸਥਿਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣਗੇ। ਫਿਰ ਇਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 15 ਵਿੱਚ ਕਾਂਗਰਸ ਦੇ ਦਫ਼ਤਰ 'ਚ ਵੀ ਜਾਣਗੇ ਅਤੇ ਮੰਗ ਪੱਤਰ ਦੇ ਕੇ ਹੜ੍ਹ ਪੀੜ੍ਹਤਾਂ ਲਈ ਮੁਆਵਜ਼ਾ ਦੇਣ ਦੀ ਮੰਗ ਕਰੇਗਾ।


ਇਹ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚ ਹੁਣ ਗਠਜੋੜ ਹੋ ਚੁੱਕਾ ਹੈ ਤੇ ਸੂਬੇ ਵਿਚ ਗਠਜੋੜ ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਆਮ ਲੋਕਾਂ ਤੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਕਿਸੇ ਵੀ ਤਰੀਕੇ ਲੋਕਾਂ ਖਾਸ ਤੌਰ ’ਤੇ ਕਿਸਾਨਾਂ ਦੀ ਬਾਂਹ ਫੜਨ ਵਿਚ ਨਾਕਾਮ ਸਾਬਤ ਹੋਈ ਹੈ। 


ਸਰਬਜੀਤ ਸਿੰਘ ਝਿੰਜਰ  ਨੇ ਕਿਹਾ ਕਿ ਨਾ ਤਾਂ ਗਿਰਦਾਵਰੀਆਂ ਦੇ ਹੁਕਮ ਦਿੱਤੇ ਗਏ ਹਨ ਤੇ ਨਾ ਹੀ ਜਿਹਨਾਂ ਦੀਆਂ ਫਸਲਾਂ, ਘਰ ਤੇ ਹੋਰ ਸਮਾਨ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਮੁਆਵਜ਼ਾ ਦੇਣ ਵਾਸਤੇ ਕੋਈ ਹੁਕਮ ਦਿੱਤੇ ਗਏ ਹਨ।


ਉਹਨਾਂ ਕਿਹਾ ਕਿ  ਇਸੇ ਲਈ ਅਸੀਂ ਅੱਜ ਮੁੱਖ ਮੰਤਰੀ ਰਿਹਾਇਸ਼ ਤੇ ਕਾਂਗਰਸ ਭਵਨ ਵਿਚ ਮੰਗ ਪੱਤਰ ਦੇ ਕੇ ਇਹ ਮੰਗ ਕਰਾਂਗੇ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਵਿਚੋਂ ਜਾਗੇ ਅਤੇ ਤੁਰੰਤ ਗਿਰਦਾਵਰੀਆਂ ਦੇ ਹੁਕਮ ਦੇਵੇ ਤੇ ਹੜ੍ਹ ਪੀੜਤਾਂ ਨੂੰ ਮਦਦ ਦੇਵੇ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦੇਵੇ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial