Chandigarh: ਸ਼ਿਮਲਾ ਦੀ ਕੁੜੀ ਨਾਲ ਚੰਡੀਗੜ੍ਹ ਵਿੱਚ 'ਗੈਂਗ ਰੇਪ', ਬੰਧਕ ਬਣਾ ਕੇ ਕਰਦੇ ਰਹੇ ਬਲਾਤਕਾਰ, ਪੰਜਾਬ ਦੇ ਦੱਸੇ ਜਾ ਰਹੇ ਨੇ ਅਰੋਪੀ
ਪੀੜਤ ਨੇ ਕਿਹਾ ਕਿ ਘੁਮਾਉਣ ਦੇ ਬਹਾਨੇ ਸੈਕਟਰ 39 ਸਥਿਤ ਇੱਕ ਘਰ ਵਿੱਚ ਲੈ ਗਿਆ ਜਿੱਥੇ ਉਸਨੂੰ ਬੰਧਕ ਬਣਾ ਲਿਆ ਗਿਆ। ਲੜਕੀ ਦਾ ਦੋਸ਼ ਹੈ ਕਿ ਉਸਨੂੰ ਚਾਰ ਦਿਨ ਬੰਧਕ ਬਣਾ ਕੇ ਰੱਖਿਆ ਅਤੇ ਸੰਨੀ ਹੀ ਨਹੀਂ ਸਗੋਂ ਉਸਦੇ ਦੋਸਤ ਪਰਵਿੰਦਰ ਨੇ ਵੀ ਉਸ ਨਾਲ ਬਲਾਤਕਾਰ ਕੀਤਾ।
Gang rape: ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਦੇ ਇੱਕ ਘਰ ਵਿੱਚ ਬੰਧਕ ਬਣਾ ਕੇ ਸਮੂਹਿਕ ਬਲਾਤਕਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਦੂਜਾ ਅਜੇ ਫਰਾਰ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ। ਚੰਡੀਗੜ੍ਹ ਪੁਲਿਸ ਦੀ ਟੀਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ।
ਲੜਕੀ ਦਾ ਕਹਿਣਾ ਹੈ ਕਿ ਉਹ ਆਪਣੀ ਇੱਕ ਦੋਸਤ ਨਾਲ ਸ਼ਾਹੀਮਾਜਰਾ ਵਿੱਚ ਰਹਿ ਰਹੀ ਸੀ। ਇਸੇ ਦੌਰਾਨ ਸੰਨੀ ਨਾਂਅ ਦੇ ਇੱਕ ਨੌਜਵਾਨ ਨੇ ਉਸਨੂੰ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਸੰਪਰਕ ਬਣਾਇਆ ਅਤੇ ਉਹ ਉਸਨੂੰ ਘੁਮਾਉਣ ਦੇ ਬਹਾਨੇ ਸੈਕਟਰ 39 ਸਥਿਤ ਇੱਕ ਘਰ ਵਿੱਚ ਲੈ ਗਿਆ ਜਿੱਥੇ ਉਸਨੂੰ ਬੰਧਕ ਬਣਾ ਲਿਆ ਗਿਆ। ਲੜਕੀ ਦਾ ਦੋਸ਼ ਹੈ ਕਿ ਉਸਨੂੰ ਚਾਰ ਦਿਨ ਬੰਧਕ ਬਣਾ ਕੇ ਰੱਖਿਆ ਅਤੇ ਸੰਨੀ ਹੀ ਨਹੀਂ ਸਗੋਂ ਉਸਦੇ ਦੋਸਤ ਪਰਵਿੰਦਰ ਨੇ ਵੀ ਉਸ ਨਾਲ ਬਲਾਤਕਾਰ ਕੀਤਾ।
ਪੀੜਤਾ ਦਾ ਦੋਸ਼ ਹੈ ਕਿ ਉਸ ਨਾਲ ਕਈ ਵਾਰ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਬਾਅਦ ਪੀੜਤਾ ਕਿਸੇ ਤਰ੍ਹਾਂ ਦੋਸ਼ੀ ਦੀ ਗ੍ਰਿਫਤ ਤੋਂ ਫਰਾਰ ਹੋ ਗਈ ਅਤੇ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਿੱਤੀ। ਥਾਣਾ ਸੈਕਟਰ 39 ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕੇਸ ਦਰਜ ਕਰਨ ਉਪਰੰਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਫ਼ਰਾਰ ਦੱਸਿਆ ਜਾਂਦਾ ਹੈ।
ਜਾਣਕਾਰੀ ਮੁਤਾਬਕ, ਪੁਲੀਸ ਨੇ ਪਰਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਸ ਦਾ ਸਾਥੀ ਸੰਨੀ ਫਰਾਰ ਹੈ। ਪੀੜਤਾ ਦੇ ਬਿਆਨ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕਰਵਾਏ ਗਏ ਹਨ। ਮੁਲਜ਼ਮ ਪਰਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।