ਪੜਚੋਲ ਕਰੋ

Punjab News: ਇਸ ਸਾਲ ਲਾਗੂ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ।

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਲਈ ਚੱਲੀ ਮੈਰਾਥਨ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ। ਖਰੜੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭ ਕੇ ਉਸ ਨੂੰ ਵਧੀਆ ਮੰਚ ਮੁਹੱਈਆ ਕਰਵਾਉਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ, ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ।

ਖੇਡ ਨੀਤੀ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਾਪਤੀਆਂ ਅਨੁਸਾਰ ਨੌਕਰੀਆਂ ਦੇਣ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਹੀ ਗਈ। ਖਿਡਾਰੀਆਂ ਨੂੰ ਦਿੱਤੇ ਜਾਂਦੇ ਨਗਦ ਪੁਰਸਕਾਰਾਂ ਦੀ ਸੂਚੀ ਵਾਲੇ ਖੇਡ ਟੂਰਨਾਮੈਂਟਾਂ ਵਿੱਚ ਵਾਧੇ ਉਤੇ ਵਿਚਾਰ ਕੀਤਾ ਗਿਆ ਜਿਵੇਂ ਕਿ ਪੈਰਾਗੇਮਜ਼, ਇਕ ਸਾਲ ਜਾਂ ਦੋ ਸਾਲ ਦਰਮਿਆਨ ਹੋਣ ਵਾਲੇ ਵਿਸ਼ਵ ਕੱਪ ਅਤੇ ਵੱਖ-ਵੱਖ ਖੇਡਾਂ ਦੇ ਵੱਕਾਰੀ ਟੂਰਨਾਮੈਂਟਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ।

ਨਵੀਂ ਖੇਡ ਨੀਤੀ ਵਿੱਚ ਕੋਚਾਂ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਜਿੱਥੇ ਵਿਭਾਗ ਵਿੱਚ ਨਵੇਂ ਕੋਚ ਭਰਤੀ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ ਉਥੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਵੀ ਸਟੇਟ ਐਵਾਰਡ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦੇਣ ਦਾ ਪ੍ਰਬੰਧ ਕੀਤਾ ਜਾਵੇ।

ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਡੇਟਾਬੇਸ ਆਧਾਰਿਤ ਐਪ ਅਤੇ ਵੈਬਸਾਈਟ ਤਿਆਰ ਕਰਨ ਉਤੇ ਗੱਲਬਾਤ ਹੋਈ। ਆਪੋ-ਆਪਣੇ ਇਲਾਕਿਆਂ ਵਿੱਚ ਖੇਡਾਂ ਲਈ ਕੁਝ ਕਰਨ ਦੀ ਇੱਛਾ ਰੱਖਦੇ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਪੋਰਟਲ ਬਣਾਇਆ ਜਾਵੇ। ਇਸ ਤੋਂ ਇਲਾਵਾ ਨਾਮੀਂ ਖਿਡਾਰੀਆਂ ਦੇ ਪਿੰਡਾਂ/ਸ਼ਹਿਰਾਂ ਦੀ ਐਂਟਰੀ ਉਤੇ ਖਿਡਾਰੀ ਨਾਲ ਸਬੰਧਤ ਬੋਰਡ ਲਗਾਏ ਜਾਣ। ਸਟੇਡੀਅਮਾਂ ਦੇ ਨਾਮ ਖਿਡਾਰੀਆਂ ਉਤੇ ਰੱਖਣ ਉਤੇ ਵੀ ਵਿਚਾਰ ਕੀਤਾ ਗਿਆ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਸੂਬੇ ਵਿੱਚ ਇਕ ਮਿਊਜ਼ੀਅਮ ਬਣਾਉਣ ਉਤੇ ਵੀ ਵਿਚਾਰ ਕੀਤਾ ਗਿਆ।

ਖੇਡ ਵਿਭਾਗ ਦਾ ਅਗਲੇ ਸੈਸ਼ਨ 2023-24 ਲਈ ਕੈਲੰਡਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਜੋ ਸਕੂਲ ਗੇਮਜ਼ ਅਤੇ ਯੂਨੀਵਰਸਿਟੀ ਗੇਮਜ਼ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾਵੇ ਤਾਂ ਜੋ ਕਿਸੇ ਹੋਰ ਖੇਡ ਮੁਕਾਬਲੇ ਨਾਲ ਤਰੀਕਾਂ ਦਾ ਮੇਲ ਨਾ ਹੋਵੇ। ਇਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਰ-ਵਰਸਿਟੀ ਖੇਡਾਂ ਕਰਵਾਉਣ ਦੀ ਤਜਵੀਜ਼ ਰੱਖੀ ਗਈ।

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਵਿੱਚੋਂ ਖਿਡਾਰੀਆਂ ਦਾ ਇਲੀਟ ਪੂਲ ਬਣਾ ਕੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਜ਼ੋਰ ਦਿੱਤਾ ਗਿਆ। ਇਸੇ ਤਰ੍ਹਾਂ ਚੋਣਵੀਆਂ ਖੇਡਾਂ ਦੀਆਂ ਅਕੈਡਮੀਆਂ ਸਥਾਪਤ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ। ਕਾਲਜਾਂ ਅੰਦਰ ਖੇਡ ਵਿੰਗ ਵਧਾਉਣ ਅਤੇ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਲਈ ਸਮਾਂ ਨਿਰਧਾਰਤ ਕਰਨ ਉਤੇ ਵੀ ਵਿਚਾਰ ਕੀਤਾ ਗਿਆ।

ਇਹ ਵੀ ਪੜ੍ਹੋ: Punjab: ਚੰਡੀਗੜ੍ਹ ਤੋਂ ਪੰਜਾਬ ਲਿਆਂਦੀ 'ਲਾਲ ਪਰੀ' ਦੀਆਂ 300 ਪੇਟੀਆਂ ਜ਼ਬਤ

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ ਤੋਂ ਇਲਾਵਾ ਨਵੀਂ ਖੇਡ ਨੀਤੀ ਬਣਾਉਣ ਲਈ ਬਣਾਈ ਮਾਹਿਰਾਂ ਦੀ ਕਮੇਟੀ ਦੇ ਮੈਂਬਰਾਂ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ ਤੇ ਰਜਿਸਟਰਾਰ ਕਰਨਲ ਐਨ.ਐਸ.ਸੰਧੂ ਅਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਸੁਝਾਅ ਦਿੱਤੇ ਜਿਨ੍ਹਾਂ ਉਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਦੇ ਖਰੜੇ ਉਤੇ ਹੋਰ ਵਿਚਾਰ ਕਰਨ ਲਈ ਅਗਲੇ ਹਫਤੇ ਕਮੇਟੀ ਦੀ ਮੀਟਿੰਗ ਦਾ ਫੈਸਲਾ ਕੀਤਾ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget