Chandigarh: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ 15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਅਰਵਿੰਦ ਚਕਸ਼ੂ ਤੇ ਸਤਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਦੱਸ ਦਈਏ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।