ਪੜਚੋਲ ਕਰੋ

Chandigarh news: ਸੂਬੇ 'ਚ ਚਲਾਇਆ ਗਿਆ 'ਆਪਰੇਸ਼ਨ ਸੀਲ', ਵਾਹਨਾਂ ਦੀ ਕੀਤੀ ਗਈ ਚੈਕਿੰਗ

ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ‘ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ’ ਚਲਾਇਆ ਗਿਆ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ‘ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ’ ਚਲਾਇਆ ਗਿਆ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦੀ ਗਈ। ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਨਾਲ ਲਗਦੀਆਂ ਸਰਹੱਦਾਂ ਵਾਲੇ 10 ਜਿਲਿਆਂ ਦੇ ਸਾਰੇ 131 ਐਂਟਰੀ/ਐਗਜਿਟ ਪੁਆਇੰਟਾਂ ‘ਤੇ ਇੰਸਪੈਕਟਰਜ਼/ਡੀਐਸਪੀਜ਼ ਦੀ ਨਿਗਰਾਨੀ ਹੇਠ 1600 ਪੁਲਿਸ ਕਰਮੀਆਂ ਦੇ ਅਮਲੇ ਵੱਲੋਂ ਪੂਰਨ ਤਾਲਮੇਲ ਨਾਲ ਚੌਕਸੀਭਰਪੂਰ ਤੇ ਮਜ਼ਬੂਤ ਨਾਕੇ ਲਗਾਏ ਗਏ।

10 ਅੰਤਰ-ਰਾਜੀ ਸਰਹੱਦੀ ਜਿਲਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੇ ਤਾਲਮੇਲ ਨਾਲ ਚਲਾਇਆ ਗਿਆ ਅਤੇ ਸਾਰੇ ਐਸ.ਐਸ.ਪੀਜ਼. ਨੂੰ ਤਾਕੀਦ ਕੀਤੀ ਗਈ ਸੀ ਕਿ ਅਪਰੇਸ਼ਨ ਨੂੰ ਸਫਲ ਬਣਾਉਣ ਲਈ ਸੀਲਿੰਗ ਪੁਆਇੰਟਾਂ ‘ਤੇ ਗਜ਼ਟਿਡ ਅਫਸਰਾਂ /ਐਸ.ਐਚ.ਓ.ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਅਧਿਕਾਰੀਆਂ/ਕਰਮੀਆਂ  ਨੂੰ ਜੁਟਾਇਆ ਜਾਵੇ ਅਤੇ  ਮਜ਼ਬੂਤ ‘ਨਾਕੇ’ ਲਗਾਏ ਜਾਣ।

ਇਹ ਵੀ ਪੜ੍ਹੋ: Punjab: ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਭੇਜਿਆ ਜਾ ਰਿਹਾ ਸੀ ਨਸ਼ਾ, BSF ਨੇ ਕੋਸ਼ਿਸ਼ ਕੀਤੀ ਨਾਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਗੈਰ-ਕਾਨੂੰਨੀ ਢੰਗ ਨਾਲ ਨਸ਼ਿਆਂ ਤੇ ਨਾਜ਼ਾਇਜ ਸ਼ਰਾਬ ਦੀ ਤਸਕਰੀ ਤੇ ਰੋਕ ਲਾਉਣਾ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣਾ ਹੈ।

ਉਨਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ ਕਿ  ਆਪ੍ਰੇਸ਼ਨ ਦੌਰਾਨ ਹਰੇਕ ਵਿਅਕਤੀ ਦੇ ਵਾਹਨ ਦੀ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਚੈਕਿੰਗ ਕੀਤੀ ਜਾਵੇ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨਾਂ ਵਿੱਚੋਂ 366 ਦੇ ਚਲਾਨ ਕੀਤੇ ਗਏ ਅਤੇ 32 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 33 ਐਫਆਈਆਰਜ਼ ਦਰਜ ਕੀਤੀਆਂ ਅਤੇ ਤਿੰਨ ਭਗੌੜੇ ਅਪਰਾਧੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 70 ਕਿਲੋ ਚੂਰਾ ਪੋਸਤ, 1 ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਸੂਬੇ ਵਿੱਚ ਪੁਲਿਸ ਦੀ ਮੁਸਤੈਦ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ।

ਇਹ ਵੀ ਪੜ੍ਹੋ: Operation Dost: ਤੁਰਕੀ 'ਚ ਸਾਰਾ ਕੰਮ ਨਿਪਟਾ ਕੇ ਵਾਪਿਸ ਪਰਤੀ NDRF ਦੀ ਟੀਮ, ਜਾਣੋ ਕਿਵੇਂ ਰਿਹਾ 'ਆਪ੍ਰੇਸ਼ਨ ਦੋਸਤ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget