Punjab News: PG 'ਚ ਚੰਡੀਗੜ੍ਹ ਦੇ ਵਿਦਿਆਰਥੀ ਨੇ ਲਿਆ ਫਾਹਾ, ਹੁਸ਼ਿਆਰਪੁਰ 'ਚ ਕਰਦਾ ਸੀ ਇੰਜੀਨੀਅਰਿੰਗ ਦੀ ਪੜ੍ਹਾਈ
Punjab News: ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ।
Punjab News: ਹੁਸ਼ਿਆਰਪੁਰ 'ਚ ਊਨਾ ਰੋਡ 'ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ 'ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ। ਆਦਿਤਿਆ ਚੰਡੀਗੜ੍ਹ ਦਾ ਰਹਿਣ ਵਾਲਾ ਸੀ।
ਇਸ ਤੋਂ ਬਾਅਦ ਉਸ ਨੇ ਜਾ ਕੇ ਦੇਖਿਆ ਕਿ ਆਦਿਤਿਆ ਯਾਦਵ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਤੁਰੰਤ ਥਾਣਾ ਸਦਰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਮੁਤਾਬਕ, ਮੌਕੇ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ 'ਚ ਸੀ।
ਇਹ ਵੀ ਪੜ੍ਹੋ: Amritsar News: ਮਜੀਠੀਆ ਨੂੰ ਸੀਐਮ ਭਗਵੰਤ ਮਾਨ ਨਾਲ ਪੰਗਾ ਪਿਆ ਪੁੱਠਾ? ਜਾਣੋ ਆਖਰ ਕਿਉਂ ਕੀਤਾ ਸਿੱਟ ਨੇ ਤਲਬ?
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।