Fire breaks out in hotel's kitchen in Chandigarh: ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਹੋਟਲ ਦੀ ਤੀਜੀ ਮੰਜ਼ਿਲ 'ਚ ਅੱਗ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਸੈਕਟਰ 42 ਅਟਾਵਾ ਸਥਿਤ ਹੋਟਲ ਜੀਕੇ ਇੰਟਰਪ੍ਰਾਈਜ਼ਜ਼ ਵਿੱਚ ਇਹ ਅੱਗ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਉੱਤੇ ਕਾਬੂ ਪਾਉਣ 'ਚ ਜੁਟੀਆਂ ਹੋਈਆਂ ਹਨ।
ਹੋਟਲ ਦੀ ਰਸੋਈ ਚ ਲੱਗੀ ਅੱਗ
ਹੋਟਲ ਦੇ ਸਿਖਰ 'ਤੇ ਬਣੀ ਰਸੋਈ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮੌਕੇ 'ਤੇ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕਰ ਰਹੀਆਂ ਹਨ। ਥਾਣੇਦਾਰ ਅਤੇ ਕਈ ਉੱਚ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਚੁੱਕੇ ਹਨ। ਅੱਗ 'ਤੇ ਕਾਬੂ ਪਾਉਣ ਲਈ ਬਚਾਅ ਕਾਰਜ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।