AAP-Congress alliance: ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਤਾਂ ਸਿਰੇ ਨਹੀਂ ਚੜ੍ਹਿਆ ਪਰ ਚੰਡੀਗੜ੍ਹ ਵਿੱਚ ਅਜਿਹਾ ਹੋ ਗਿਆ ਹੈ। ਚੰਡੀਗੜ੍ਹ ਵਿੱਚ ਮੇਅਰ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਲਗਭਗ ਤੈਅ ਹੋ ਗਿਆ ਹੈ। ਜਿਸ ਦਾ ਅੱਜ ਜਾਂ ਕੱਲ੍ਹ ਰਸਮੀ ਐਲਾਨ ਕੀਤਾ ਜਾਵੇਗਾ। 



ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਕੱਲ੍ਹ ਦਿੱਲੀ ਵਿੱਚ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਰਵੱਈਆ ਬਦਲਿਆ ਨਜ਼ਰ ਆ ਰਿਹਾ ਹੈ।


ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 18 ਜਨਵਰੀ ਨੂੰ ਹੋਣ ਜਾ ਰਹੀ ਹੈ। ਆਪ ਦੇ ਕਾਂਗਰਸ ਦੇ ਗਠਜੋੜ ਵਿੱਚ ਮੇਅਰ ਦੀ ਸੀਟ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਹੈ। ਜਦੋਂ ਕਿ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਸੀਟ ਦਿੱਤੀ ਗਈ ਹੈ। 


ਜੇਕਰ ਮੇਅਰ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦਾ ਐਲਾਨ ਹੋ ਜਾਂਦਾ ਹੈ ਤਾਂ ਅੱਜ ਤੋਂ ਨਾਮਜ਼ਦਗੀਆਂ ਵਾਪਸ ਲੈਣ ਦਾ ਦੌਰ ਸ਼ੁਰੂ ਹੋ ਜਾਵੇਗਾ। ਕਿਉਂਕਿ ਦੋਵੇਂ ਪਾਰਟੀਆਂ ਨੇ ਤਿੰਨੋਂ ਅਹੁਦਿਆਂ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। 


ਅਜਿਹੇ ਵਿੱਚ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੇ ਕੁਲਦੀਪ ਟੀਟਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੇ ਗੁਰਪ੍ਰੀਤ ਸਿੰਘ ਗੈਵੀ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਿਰਮਲਾ ਦੇਵੀ ਦੀ ਨਾਮਜ਼ਦਗੀ ਬਾਕੀ ਰਹੇਗੀ। ਦੋਵਾਂ ਪਾਰਟੀਆਂ ਦੇ ਹੋਰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣੇ ਸ਼ੁਰੂ ਕਰ ਦੇਣਗੇ।


ਓਧਰ ਇਹ ਗਠਜੋੜ ਸਿਰਫ਼ ਚੰਡੀਗੜ੍ਹ ਮੇਅਰ ਦੀ ਚੋਣ ਲਈ ਹੀ ਕੀਤਾ ਜਾ ਰਿਹਾ ਹੈ। ਹਲਾਂਕਿ ਲੋਕ ਸਭਾ ਲਈ  INDIA ਗਠਜੋੜ ਹੀ ਤੈਅ ਕਰੇਗਾ। ਕਿ ਚੰਡੀਗੜ੍ਹ ਵਿੱਚ ਕਾਂਗਰਸ ਤੇ ਆਪ ਆਪਸ 'ਚ ਸਹਿਮਤ ਹਨ ਜਾਂ ਨਹੀਂ। 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial