ਸਰਕਾਰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ : ਡਾ. ਨਿੱਜਰ
Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ
Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਤੇ ਰੱਖ-ਰਖਾਅ ਲਈ ਲਗਪਗ 10.87 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਪਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ 'ਤੇ ਲਗਪਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ 'ਤੇ ਵੀ ਲਗਪਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਯੂ-ਟਰਨ, ਮਨੀਸ਼ਾ ਘੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲਿਆ
ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।