‘ਆਪ’ ਸਰਕਾਰਾਂ ਮੁਫ਼ਤ ਬਿਜਲੀ ਤੇ 20 ਹਜ਼ਾਰ ਲੀਟਰ ਪਾਣੀ ਦੇ ਰਹੀਆਂ, ਭਾਜਪਾ ਰਾਜ 'ਚ ਲਗਾਤਾਰ ਟੈਕਸ ’ਤੇ ਟੈਕਸ ਲੱਗ ਰਹੇ : ਛਾਬੜਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਲੀਡਰ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਵੱਖ-ਵੱਖ ਕਿਸਮ ਦੇ ਟੈਕਸਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਤੇ 20
Chandigarh News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਲੀਡਰ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਵੱਖ-ਵੱਖ ਕਿਸਮ ਦੇ ਟੈਕਸਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਤੇ 20 ਹਜ਼ਾਰ ਲੀਟਰ ਪਾਣੀ ਦੇ ਰਹੀ ਹੈ ਪਰ ਭਾਜਪਾ ਦੇ ਰਾਜ ਵਿੱਚ ਲਗਾਤਾਰ ਟੈਕਸ ’ਤੇ ਟੈਕਸ ਲੱਗ ਰਹੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਚੰਡੀਗੜ੍ਹ ਵਿੱਚ ਵਿਕਾਸ ਦੀ ਥਾਂ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਮ ’ਤੇ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਛਾਬੜਾ ਨੇ ਕਿਹਾ ਕਿ ਭਾਜਪਾ ਦੀਆਂ ਮਨਮਾਨੀਆਂ ਦੇ ਖ਼ਿਲਾਫ਼ ‘ਆਪ’ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਸੰਘਰਸ਼ ਕਰੇਗੀ।
ਦੂਜੇ ਪਾਸੇ, ਯੂਟੀ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਲੋਕਾਂ ਨੂੰ ਸਹੂਲਤਾਂ ਦੇ ਨਾਮ ’ਤੇ ਲਗਾਏ ਜਾਣ ਵਾਲੇ ਵਾਧੂ ਚਾਰਜਾਂ ਦਾ ਚੰਡੀਗੜ੍ਹ ਮਹਿਲਾ ਕਾਂਗਰਸ ਨੇ ਵਿਰੋਧ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ। ਸ੍ਰੀਮਤੀ ਦੂਬੇ ਨੇ ਪੱਤਰ ਵਿੱਚ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਭੁਗਤਾਨ ’ਤੇ 25 ਰੁਪਏ ਵਸੂਲੇ ਜਾਣ ਦੇ ਹੁਕਮ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਸਾਲ 2014 ਤੋਂ ਹੁਣ ਤੱਕ ਦੇਸ਼ ਵਿੱਚ ਲਗਾਤਾਰ ਮਹਿੰਗਾਈ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਪਾਣੀ ਦੀਆਂ ਦਰਾਂ, ਪ੍ਰਾਪਰਟੀ ਟੈਕਸ, ਗਾਰਬੇਜ ਸੈੱਸ, ਸੀਵਰੇਜ ਸੈੱਸ, ਗਊ ਸੈੱਸ ਤੇ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਪਿਕ ਐਂਡ ਡਰਾਪ ਚਾਰਜਿਜ਼ ਦੇ ਨਾਲ ’ਤੇ ਵਾਧੂ ਦਾ ਬੋਝ ਪਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।