(Source: ECI/ABP News/ABP Majha)
Chandigarh News: ਦਿੱਲੀ ਤੋਂ ਵਾਪਸ ਆ ਰਹੇ 'ਆਪ' ਵਿਧਾਇਕ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਡਸਟਰ ਕਾਰ ਨੇ ਮਾਰੀ ਟੱਕਰ
ਵਿਧਾਇਕ ਦਾ ਕਾਫਲਾ ਇੱਕ ਹਸਪਤਾਲ ਨੇੜੇ ਰੁਕਿਆ ਹੋਇਆ ਸੀ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਦੇ ਡਰਾਈਵਰ ਨੇ ਵਿਧਾਇਕ ਦੇ ਕਾਫ਼ਲੇ ਦੀ ਪਾਇਲਟ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Chandigarh News: ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਕਾਫ਼ਲ ਹਾਦਸੇ ਦਾ ਸ਼ਿਕਾਰ ਹੋਇਆ ਹੈ। ਵਿਧਾਇਕ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇੱਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ 24 ਜੂਨ ਦੀ ਰਾਤ ਕਰੀਬ 10 ਵਜੇ ਸ਼ਾਹਬਾਦ 'ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।
ਇਹ ਵੀ ਪੜ੍ਹੋ: Punjab News: ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਮੁੜ ਖੜਕੀ, ਸਪੀਕਰ ਸੰਧਵਾਂ ਨੂੰ ਪੱਤਰ ਲਿਖ ਉਠਾਇਆ ਇਹ ਮੁੱਦਾ
ਹਾਸਲ ਜਾਣਕਾਰੀ ਮੁਤਾਬਕ ਵਿਧਾਇਕ ਦਾ ਕਾਫਲਾ ਇੱਕ ਹਸਪਤਾਲ ਨੇੜੇ ਰੁਕਿਆ ਹੋਇਆ ਸੀ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਦੇ ਡਰਾਈਵਰ ਨੇ ਵਿਧਾਇਕ ਦੇ ਕਾਫ਼ਲੇ ਦੀ ਪਾਇਲਟ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੁਰੱਖਿਆ ਕਰਮੀਆਂ ਨੇ ਮੌਕੇ 'ਤੇ ਹੀ ਡਸਟਰ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ।
ਹਾਦਸੇ ਦੀ ਸੂਚਨਾ ਮਿਲਣ 'ਤੇ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੋਵੇਂ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ‘ਆਪ’ ਵਿਧਾਇਕ ਕੁਲਜੀਤ ਰੰਧਾਵਾ ਜਾਂ ਕਿਸੇ ਸੁਰੱਖਿਆ ਕਰਮਚਾਰੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਜਾਂ ਨਹੀ ਇਸ ਦੀ ਪੁਸ਼ਟੀ ਨਹੀਂ ਹੋਈ
ਜ਼ਿਕਰ ਕਰ ਦਈਏ ਕਿ ਕੁਲਜੀਤ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਵਿਧਾਇਕ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸੀ। ਇਸ ਤੋਂ ਇਲਾਵਾ ਉਹ ਡੇਰਾਬੱਸੀ ਦੀ ਟਰੱਕ ਯੂਨੀਅਨ ਦੇ 16 ਸਾਲਾਂ ਤੋਂ ਪ੍ਰਧਾਨ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।