ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ

Chandigarh News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ। ਸ਼ਨੀਵਾਰ ਨੂੰ

Chandigarh News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ। ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।

 ਕੰਗ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ।  ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਉਤਸ਼ਾਹਿਤ ਕੀਤਾ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਮਿਲਣਗੀਆਂ ਦਵਾਈਆਂ

ਕੰਗ ਨੇ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਈ ਸਰਕਾਰੀ ਅਦਾਰਿਆਂ ਨੂੰ ਬੇਲਆਊਟ ਪੈਕੇਜ ਦੇ ਕੇ ਉਨ੍ਹਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ। ਇਸ ਵਾਰ ਸਰਕਾਰ ਨੇ ਮਾਰਕਫੈੱਡ ਨੂੰ ਬੇਲ ਆਊਟ ਪੈਕੇਜ ਦਿੱਤਾ ਅਤੇ 13 ਨਵੇਂ ਗੋਦਾਮ ਬਣਾਉਣ ਲਈ ਬਜਟ 'ਚ ਵਿਵਸਥਾ ਕੀਤੀ ਹੈ ਤਾਂ ਜੋ ਮਾਰਕਫੈੱਡ ਦੁਨੀਆ ਭਰ 'ਚ ਬਰਾਂਡ ਬਣ ਸਕੇ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਗ੍ਰਾਮੀਣ ਬੈਂਕ, ਪਨਸਪ ਅਤੇ ਸ਼ੂਗਰਫੈੱਡ ਨੂੰ ਵੀ ਬੇਲਆਊਟ ਪੈਕੇਜ ਦਿੱਤਾ ਹੈ।

 ਕੰਗ ਨੇ ਵਿਰੋਧੀ ਧਿਰ ਦੇ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਬਜਟ ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget