AAP PROTEST: ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਆਪ ਆਗੂਆਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ ਦੀ ਵੀ ਵਰਤੋਂ ਕੀਤੀ ਗਈ ਹੈ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਆਪ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਸਾਰੇ ਸਰਕਾਰੀ ਅਦਾਰਿਆਂ ਨੂੰ ਇੱਕ-ਇੱਕ ਕਰਕੇ ਅਡਾਨੀਆਂ-ਅੰਬਾਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਇਸਦਾ ਸਖ਼ਤ ਵਿਰੋਧ ਕਰਦੀ ਹੈ ਤੇ ਇਸੇ ਨੂੰ ਮੁੱਖ ਰੱਖ ਕੇ ਅੱਜ ਅਸੀਂ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਜ਼ਿਕਰ ਕਰ ਦਈਏ ਕਿ ਇਹ ਪ੍ਰਦਰਸ਼ਨ ਕਾਰੋਬਾਰੀ ਗੌਤਮ ਅਡਾਨੀ ਦੇ ਕਥਿਤ ਘਪਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਹਨ। ਆਪ ਆਗੂਆਂ ਦਾ ਦੋਸ਼ ਹੈ ਕਿ ਜਿਸ ਤਰ੍ਹਾਂ ਮੋਦੀ ਨੇ ਆਪਣੇ ਦੋਸਤ ਅਡਾਨੀ ਨੂੰ ਫਾਇਦਾ ਪਹੁੰਚਾਇਆ ਹੈ, ਇਹ ਬਹੁਤ ਵੱਡਾ ਘੁਟਾਲਾ ਹੈ। ਸੀ.ਬੀ.ਆਈ., ਇਨਕਮ ਟੈਕਸ, ਈ.ਡੀ ਛੋਟੇ-ਛੋਟੇ ਮਾਮਲਿਆਂ 'ਤੇ ਵਿਰੋਧੀ ਨੇਤਾਵਾਂ 'ਤੇ ਛਾਪੇਮਾਰੀ ਕਰਦੇ ਹਨ, ਪਰ ਮੋਦੀ ਸਰਕਾਰ ਇਸ ਘੁਟਾਲੇ 'ਤੇ ਪੂਰੀ ਤਰ੍ਹਾਂ ਚੁੱਪ ਹੈ। ਅਡਾਨੀ ਘੁਟਾਲੇ 'ਤੇ ਮੋਦੀ ਸਰਕਾਰ ਦਾ ਨਾ ਬੋਲਣਾ ਇਸ ਘੁਟਾਲੇ 'ਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਜੇਪੀਸੀ ਬਣਾਉਣ ਦੀ ਮੰਗ ਉਠਾਈ, ਪਰ ਇਸ ਦੀ ਸੁਣਵਾਈ ਨਹੀਂ ਹੋ ਰਹੀ। ਸੰਸਦ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਇਸ ਲਈ ਅਸੀਂ ਇਸ ਮੁੱਦੇ ਨੂੰ ਲੈ ਕੇ ਸੜਕਾਂ 'ਤੇ ਉਤਰ ਰਹੇ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।