Chandigarh news: ਚੰਡੀਗੜ੍ਹ ਨਗਰ ਨਿਗਮ ਦੇ ਬਾਹਰ 'ਆਪ' ਦਾ ਪ੍ਰਦਰਸ਼ਨ, Presiding Officer ਵਿਰੁੱਧ ਕਾਰਵਾਈ ਦੀ ਮੰਗ
AAP Protest in chandigarh: ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੀਆਂ ਚੋਣਾਂ ਵਿੱਚ ਗੜਬੜੀ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।
AAP Protest in chandigarh: ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੀਆਂ ਚੋਣਾਂ ਵਿੱਚ ਗੜਬੜੀ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਦਫ਼ਤਰ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਹੋਈ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸੀ ਕਿ Presiding Officer Anil Masih ਦੇ ਖ਼ਿਲਾਫ਼ ਪੁਲਿਸ ਮਾਮਲਾ ਦਰਜ ਕਰੇ ਅਤੇ ਮੁੜ ਚੋਣਾਂ ਕਰਵਾਈਆਂ ਜਾਣ।
ਜ਼ਿਕਰਯੋਗ ਹੈ ਕਿ 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੇਅਰ ਦੀ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਭਾਜਪਾ ਦਾ ਮੇਅਰ ਬਣਾਇਆ ਗਿਆ। ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨਸਾਫ ਦੀ ਲੜਾਈ ਲੜ ਰਹੀ ਹੈ। ਆਪ ਪਾਰਟੀ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਧਾਂਦਲੀ ਹੋਈ ਹੈ ਜਿਸ ਕਰਕੇ ਦੁਬਾਰਾ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ: Bharat Ratna Award: ਭਗਤ ਸਿੰਘ-ਊਧਮ ਸਿੰਘ ਵਰਗੇ ਸ਼ਹੀਦਾਂ ਨੂੰ ਭਾਰਤ ਰਤਨ ਦਿਆਂਗੇ ਤਾਂ ਇਸ ਨਾਲ ਐਵਾਰਡ ਦਾ ਸਤਿਕਾਰ ਵਧੇਗਾ ਪਰ…
ਇੰਨਾ ਹੀ ਇਸ ਮੁੱਦੇ ਨੂੰ ਲੈ ਕੇ ਹਾਈ ਕੋਰਟ ਵਿੱਚ ਵੀ ਸੁਣਵਾਈ ਹੋਈ ਹੈ ਅਤੇ ਅਦਾਲਤ ਨੇ ਭਾਜਪਾ ਨੂੰ ਜਵਾਬ ਦੇਣ ਲਈ ਤਿੰਨ ਹਫਤੇ ਦਾ ਸਮਾਂ ਦਿੱਤਾ ਹੈ ਪਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਸੀਂ ਇੰਨਾ ਸਮਾਂ ਇੰਤਜ਼ਾਰ ਨਹੀਂ ਕਰ ਸਕਦੇ ਜਿਸ ਕਰਕੇ ਅਸੀਂ ਸੁਪਰੀਮ ਕੋਰਟ ਦਾ ਰੁੱਖ ਕਰਾਂਗੇ। ਇਸ ਤੋਂ ਇਲਾਵਾ 2 ਫਰਵਰੀ ਨੂੰ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਸੀ ਅਤੇ ਹਾਲੇ ਵੀ 'ਆਪ' ਲਗਾਤਾਰ ਇਨਸਾਫ ਦੀ ਲੜਾਈ ਲੜ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Patiala news: ਪਟਿਆਲਾ ਪੁਲਿਸ ਨੇ ਏਟੀਐਮ ਲੁੱਟਣ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ, ਜਾਂਚ ਜਾਰੀ