ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀ ਸਟੇਟ ਵਾਈਸ ਪ੍ਰੈਜ਼ੀਡੈਂਟ ਆਭਾ ਬਾਂਸਲ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੋਸਟ ਰਾਹੀਂ ਲਿਖਿਆ ਕਿ ਉਹ ਕਾਫੀ ਸਮੇਂ ਤੋਂ ਦੇਖ ਰਹੀਆਂ ਹਨ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਸੇ ਕਾਰਨ ਉਹ ਆਪਣਾ ਅਹੁਦਾ ਛੱਡ ਰਹੀਆਂ ਹਨ। ਉਨ੍ਹਾਂ ਨੇ ਇਹ ਅਸਤੀਫਾ ਚੰਡੀਗੜ੍ਹ AAP ਦੇ ਪ੍ਰਧਾਨ ਵਿਜੈਪਾਲ ਨੂੰ ਭੇਜ ਦਿੱਤਾ ਹੈ।

ਆਭਾ ਬਾਂਸਲ ਇੱਕ ਧਾਰਮਿਕ ਸੁਭਾਵ ਵਾਲੀ ਅਤੇ ਸਮਾਜ ਸੇਵਿਕਾ ਵਜੋਂ ਜਾਣੀ ਜਾਂਦੀ ਹਨ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਲਈ ਕਈ ਸਮਾਜਿਕ ਕੰਮ ਕੀਤੇ ਹਨ ਅਤੇ ਕਾਫੀ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸੇਵਾ ਕਰ ਰਹੀਆਂ ਸਨ।

 

 

ਆਭਾ ਬਾਂਸਲ ਦੀ ਨਿਯੁਕਤੀ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ ਯੂਥ ਵਿੰਗ ਦੇ ਉਪਪ੍ਰਧਾਨ ਗੁਰਜੀਤ ਸਿੰਘ ਮਾਮਾ ਮਟੌਰ ਅਤੇ ਅਮਰਦੀਪ ਦੀਪ ਦੀ ਅਗਵਾਈ ਹੇਠ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਸੀ।

ਇਸ ਮੌਕੇ ਆਭਾ ਬਾਂਸਲ ਨੇ ਕਿਹਾ ਸੀ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੀਆਂ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।