ਪੜਚੋਲ ਕਰੋ

'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ- ਅੰਮ੍ਰਿਤ ਕਾਲ ਦੇ ਬਜਟ 'ਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ

Punjab News  : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਦੇ 'ਅੰਮ੍ਰਿਤ ਕਾਲ' ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਵੀ ਨਹੀਂ ਹੈ। ਸਰਕਾਰ ਨੇ ਪੂਰਾ ਬਜਟ ਆਪਣੇ ਅਡਾਨੀ ਵਰਗੇ ਦੋਸਤਾਂ ਨੂੰ ਸਮਰਪਿਤ ਕਰ ਦਿੱਤਾ ਹੈ

Punjab News  : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਦੇ 'ਅੰਮ੍ਰਿਤ ਕਾਲ' ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਵੀ ਨਹੀਂ ਹੈ। ਸਰਕਾਰ ਨੇ ਪੂਰਾ ਬਜਟ ਆਪਣੇ ਅਡਾਨੀ ਵਰਗੇ ਦੋਸਤਾਂ ਨੂੰ ਸਮਰਪਿਤ ਕਰ ਦਿੱਤਾ ਹੈ। ਵੀਰਵਾਰ ਨੂੰ ਪਾਰਟੀ ਦੇ ਇੱਥੇ ਸਥਿਤ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦਾ 'ਅੰਮ੍ਰਿਤ ਕਾਲ' ਮੋਦੀ ਦੇ 'ਅੱਛੇ ਦਿਨ' ਵਰਗਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਬੁਲਾਰੇ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਿੰਘ ਹਾਜ਼ਰ ਸਨ। ਵਿੱਤ ਮੰਤਰੀ ਦਾ ਦੇਸ਼ ਦੇ ਨਾਗਰਿਕਾਂ ਦੀ ਆਮਦਨ ਦੁੱਗਣੀ ਕਰਨ ਦਾ ਜੁਮਲਾ 2014 'ਚ ਇਨ੍ਹਾਂ ਦੇ ਹਰੇਕ ਦੇ ਖਾਤੇ 'ਚ 15-15 ਲੱਖ ਰੁਪਏ ਦੇਣ ਵਰਗਾ ਹੈ ਅਤੇ ਦੇਸ਼ ਦਾ ਹਰ ਨਾਗਰਿਕ ਇਸਦੀ ਸੱਚਾਈ ਤੋਂ ਜਾਣੂ ਹੈ।

 ਇਹ ਵੀ ਪੜ੍ਹੋ : ਪੰਜਾਬ ਦੇ 90 ਨਵੇਂ ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ, 13 ਤੋਂ 15 ਫਰਵਰੀ ਤੱਕ ਸਿਖਲਾਈ ਸੈਸ਼ਨ

ਉਨ੍ਹਾਂ ਕੇਂਦਰ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਇਨ੍ਹਾਂ ਦਾ ਅੰਮ੍ਰਿਤ ਕਾਲ ਉਹ ਹੈ ਜਿੱਥੇ ਹੀਰੇ ਸਸਤੇ ਹੋ ਗਏ ਹਨ ਅਤੇ ਆਟਾ ਮਹਿੰਗਾ ਹੋ ਗਿਆ ਹੈ। 2014 ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਰਨ ਵਾਲੇ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੌਰਾਨ ਖੇਤੀਬਾੜੀ ਨਾਲ ਜੁੜੀ ਹਰ ਵਸਤ, ਖਾਦਾਂ, ਬੀਜ, ਤੇਲ ਆਦਿ ਸਭ ਦੇ ਰੇਟ ਦੁੱਗਣੇ ਤਿੱਗਣੇ ਕਰ ਦਿੱਤੇ ਅਤੇ ਦੇਸ਼ ਦਾ ਕਿਸਾਨ ਇਨ੍ਹਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੋਰ ਜ਼ਿਆਦਾ ਵਿੱਤੀ ਸੰਕਟ ਵਿੱਚ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ, ਜਵਾਨਾਂ, ਮਹਿਲਾਵਾਂ ਅਤੇ ਪਿਛੜੇ ਵਰਗਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ, ਕਿਉਂਕਿ ਭਾਜਪਾ ਸਰਕਾਰ ਸਿਰਫ਼ ਆਪਣੇ ਪੂੰਜੀਵਾਦੀ ਮਿੱਤਰਾਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। 2014 ਦੇ 'ਅੱਛੇ ਦਿਨਾਂ' ਵਿੱਚ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ ਪਰ ਅੱਜ ਦੇਸ਼ ਇਤਿਹਾਸ ਦੀ ਸਭ ਤੋਂ ਭਿਅੰਕਰ ਬੇਰੁਜ਼ਗਾਰੀ ਦਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਪਤਾ ਨਹੀਂ ਮੋਦੀ ਸਰਕਾਰ ਇਸ 'ਅੰਮ੍ਰਿਤ ਕਾਲ' ਵਿੱਚ ਕੀ ਕਰੇਗੀ।

ਮਲਵਿੰਦਰ ਕੰਗ ਨੇ ਕਿਹਾ ਕਿ ਮੋਦੀ ਜੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਹਵਾਈ ਚੱਪਲ ਵਾਲੇ ਹਵਾਈ ਸਫ਼ਰ ਕਰਨਗੇ ਪਰ 'ਅਡਾਨੀਕਰਨ' ਤੋਂ ਬਾਅਦ ਹਲਾਤ ਇਹ ਹਨ ਕਿ ਆਮ ਲੋਕ ਰੇਲਵੇ ਦਾ ਸਫ਼ਰ ਕਰਨ ਤੋਂ ਵੀ ਅਸਮਰਥ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਮਦਨ ਕਰ ਵਿਚ ਛੋਟ ਦਾ ਪ੍ਰਚਾਰ ਕਰ ਰਹੀ ਜਦਕਿ ਨੋਟਬੰਦੀ, ਜੀਐੱਸਟੀ, ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਹੇਠ ਆਮ ਲੋਕਾਂ ਕੋਲ ਆਮਦਨ ਹੀ ਨਹੀਂ।

ਕੰਗ ਨੇ ਮੋਦੀ ਸਰਕਾਰ ਨੂੰ ਯਾਦ ਕਰਵਾਇਆ ਕਿ 'ਅੱਛੇ ਦਿਨਾਂ' ਤੋਂ ਪਹਿਲਾਂ ਭਾਰਤ ਸਿਰ 53 ਲੱਖ ਕਰੋੜ ਦਾ ਕਰਜ਼ਾ ਸੀ ਜੋ ਹੁਣ 150 ਲੱਖ ਕਰੋੜ ਹੋ ਗਿਆ ਹੈ ਤਾਂ ਕੀ ਭਾਜਪਾ ਦੱਸ ਸਕਦੀ ਹੈ ਕਿ 'ਅੰਮ੍ਰਿਤ ਕਾਲ' ਬਾਅਦ ਕੀ ਹਲਾਤ ਹੋਣਗੇ। ਕੰਗ ਨੇ ਇਸ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਖ਼ਾਸ ਪੈਕੇਜ ਨਾ ਦੇਣ ਲਈ ਵੀ ਭਾਜਪਾ ਸਰਕਾਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇੱਕ ਵਾਰ ਫਿਰ ਉਨ੍ਹਾਂ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ, ਸਰਹੱਦੀ ਕਿਸਾਨਾਂ ਅਤੇ ਫ਼ਸਲੀ ਵਿਭਿੰਨਤਾ ਦਾ ਜ਼ਿਕਰ ਤੱਕ ਵੀ ਨਾ ਹੋਣਾ ਪੰਜਾਬ ਦੇ ਲੋਕਾਂ ਨਾਲ ਇੱਕ ਬੁਰਾ ਵਿਤਕਰਾ ਹੈ।

ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਸਿਹਤ ਅਤੇ ਸਿੱਖਿਆ ਦੇ ਬਜਟ ਘਟਾ ਕੇ ਭਾਜਪਾ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਪਰ ਦੇਸ਼ ਦੇ ਲੋਕ ਸਿਆਣੇ ਹਨ ਅਤੇ ਇਹ ਭਾਜਪਾ ਸਰਕਾਰ ਦਾ ਆਖ਼ਿਰੀ ਬਜਟ ਸਾਬਿਤ ਹੋਵੇਗਾ, ਪੰਜਾਬ ਸਮੇਤ ਦੇਸ਼ ਭਰ ਦੇ ਲੋਕ ਭਾਜਪਾ ਦੀ ਲੋਕ ਵਿਰੋਧੀ ਨੀਤੀਆਂ ਦਾ ਜਲਦ ਹੀ ਜਵਾਬ ਦੇਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget