AAP Protest: ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖਿਲਾਫ 'ਆਪ' ਵਰਕਰਾਂ ਦਾ ਚੰਡੀਗੜ੍ਹ 'ਚ ਐਕਸ਼ਨ, ਬੀਜੇਪੀ ਦਫਤਰ ਘੇਰਿਆ
ਹੱਥਾਂ ਵਿੱਚ ਤਖ਼ਤੀਆਂ ਤੇ ਝੰਡੇ ਫੜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਨੂੰ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਨੇ ਪੁਖ਼ਤਾ ਪ੍ਰਬੰਧ ਕੀਤੇ ਸਨ।
AAP Protest in Chandigarh: ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਨੇੜੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਧਰਨੇ ਵਿੱਚ ਕੈਬਨਿਟ ਮੰਤਰੀਆਂ ਤੇ ਕਈ ਵਿਧਾਇਕਾਂ ਨੇ ਵੀ ਹਿੱਸਾ ਲਿਆ। ਹੱਥਾਂ ਵਿੱਚ ਤਖ਼ਤੀਆਂ ਤੇ ਝੰਡੇ ਫੜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਨੂੰ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਨੇ ਪੁਖ਼ਤਾ ਪ੍ਰਬੰਧ ਕੀਤੇ ਸਨ।
AAP सांसद @SanjayAzadSln को BJP द्वारा झूठे केस में फंसाने के विरोध में पंजाब में AAP कार्यकर्ताओं का ज़ोरदार विरोध प्रदर्शन 🔥
— AAP Punjab (@AAPPunjab) October 5, 2023
जनता @BJP4India के झूठ का नकाब उतार देगी
सत्य परेशान हो सकता है, पराजित नहीं 🇮🇳#AdaniKaNaukarModi pic.twitter.com/NsYdVWveaU
ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਸਮੇਂ ਕਾਂਗਰਸ ਨੇ ਦੇਸ਼ ‘ਚ ਐਮਰਜੈਂਸੀ ਲਗਾਈ ਸੀ ਤੇ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਸੀ। ਉਸ ਤਰ੍ਹਾਂ ਹੁਣ ਭਾਜਪਾ ਵੱਲੋਂ ਅਣ-ਐਲਾਨੀ ਐਮਰਜੈਂਸੀ ਦੇਸ਼ ‘ਚ ਲਗਾਈ ਗਈ ਹੈ ਤੇ ਲੋਕ ਇਨ੍ਹਾਂ ਨੂੰ ਵੀ ਸਬਕ ਜ਼ਰੂਰ ਸਿਖਾਉਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਂ ਹੁਣ ਵੈਂਟੀਲੇਟਰ ‘ਤੇ ਹੈ ਤੇ ਲਗਾਤਾਰ ਆਪਣੇ ਖ਼ਾਤਮੇ ਵੱਲ ਨੂੰ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਆਮ ਆਦਮੀ ਪਾਰਟੀ ਦੇ ਵਰਕਰ ਸੂਬਾ ਭਾਜਪਾ ਦੇ ਮੁੱਖ ਦਫ਼ਤਰ ਵੱਲ ਮਾਰਚ ਕਰਨਾ ਚਾਹੁੰਦੇ ਸਨ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।






















