ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਮਗਰੋਂ ਖੁਦ ਜਾਂਚ 'ਚ ਜੁਟਿਆ ਸਿੱਧੂ ਮੂਸੇਵਾਲਾ ਦਾ ਪਰਿਵਾਰ, ਝੁਨੀਰ ਪਹੁੰਚ ਕੈਮਰਿਆਂ ਦੀ ਲਈ ਸੀਸੀਟੀਵੀ ਫੁਟੇਜ਼
ਕੁਲਦੀਪ ਸਿੰਘ ਮੂਸਾ ਨੇ ਦੱਸਿਆ ਕਿ ਕੱਲ੍ਹ ਤੋਂ ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਤਹਿਤ ਹੀ ਝੁਨੀਰ ਦੇ ਬੈਂਕ ਵਿੱਚ ਵੀਡੀਓ ਲੈਣ ਦੇ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਮੈਨੇਜਰ ਵੱਲੋਂ ਮਨ੍ਹਾ ਕਰ ਦਿੱਤਾ ਗਿਆ ਸੀ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੇ ਝੁਨੀਰ ਦੇ ਬੈਂਕ ਉੱਪਰ ਬਣੇ ਇੱਕ ਚੁਬਾਰੇ ਵਿੱਚੋਂ ਫ਼ਰਾਰ ਹੋਣ ਦੀ ਜੋ ਗੱਲ ਸਾਹਮਣੇ ਆਈ ਸੀ, ਉਸ ਸ਼ੱਕ ਨੂੰ ਦੂਰ ਕਰਨ ਲਈ ਅੱਜ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਝੁਨੀਰ ਦੇ ਉਸ ਬੈਂਕ ਵਿੱਚ ਪਹੁੰਚੇ ਹੋਏ ਸਨ ਤੇ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ-ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਕੁਲਦੀਪ ਸਿੰਘ ਮੂਸਾ ਨੇ ਦੱਸਿਆ ਕਿ ਕੱਲ੍ਹ ਤੋਂ ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਤਹਿਤ ਹੀ ਝੁਨੀਰ ਦੇ ਬੈਂਕ ਵਿੱਚ ਵੀਡੀਓ ਲੈਣ ਦੇ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਮੈਨੇਜਰ ਵੱਲੋਂ ਮਨ੍ਹਾ ਕਰ ਦਿੱਤਾ ਗਿਆ ਸੀ ਪਰ ਫਿਰ ਪੁਲਿਸ ਦੀ ਮਦਦ ਨਾਲ ਸੀਸੀਟੀਵੀ ਫੁਟੇਜ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਇੱਕ ਹਫ਼ਤੇ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ।
ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਕਸਟਡੀ 'ਚੋਂ ਫਰਾਰ ਹੋਣ 'ਤੇ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਦਰਦ ਆਇਆ ਸਾਹਮਣੇ
ਪੰਜਾਬੀ ਗਾਇਕਕ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਉੱਪਰ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ। ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲਿਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਪੁਲਿਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਹਰ ਹੀਲਾ ਵਰਤਣਗੇ।