(Source: ECI/ABP News)
Banwarilal Purohit ਦਾ ਨਵਾਂ ਹੁਕਮ, ਅਫ਼ਸਰਾਂ ਦੇ ਹਵਾਈ ਸਫ਼ਰ ਅਤੇ 5 ਸਟਾਰ ਹੋਟਲਾਂ 'ਚ ਸਟੇਅ 'ਤੇ ਲਾਈ ਰੋਕ, ਟ੍ਰੇਨ 'ਚ ਹੀ ਕਰਨੀ ਪਵੇਗੀ ਯਾਤਰਾ
Air travel of officers banned - ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਦਿੱਲੀ ਦੇ ਦੌਰੇ ਦੌਰਾਨ ਅਧਿਕਾਰੀਆਂ ਦੀ ਹਵਾਈ ਯਾਤਰਾ ਅਤੇ ਮਹਿੰਗੇ ਹੋਟਲਾਂ ਵਿੱਚ ਰਿਹਾਇਸ਼ 'ਤੇ ਪਾਬੰਦੀ ਲਗਾ

Chandigarh : ਖ਼ਜਾਨੇ ਦੀ ਲੁੱਟ ਨੂੰ ਬਚਾਉਣ ਦੇ ਲਈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਬਨਵਾਰੀ ਲਾਲ ਪੁਰੋਇਤ ਨੇ ਹੁਣ ਅਫ਼ਸਰਾਂ ਦੇ ਹਵਾਈ ਗੇੜੇ ਬੰਦ ਕਰ ਦਿੱਤੇ ਹਨ ਅਤੇ ਮਹਿੰਗੇ ਮਹਿੰਗੇ ਹੋਟਲਾਂ ਵਿੱਚ ਰਾਤਾਂ ਕੱਟਣੀਆਂ ਸਬੰਧੀ ਵੀ ਰੋਕ ਲਗਾ ਦਿੱਤੀ ਹੈ।
ਦਰਅਸਲ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਦਿੱਲੀ ਦੇ ਦੌਰੇ ਦੌਰਾਨ ਅਧਿਕਾਰੀਆਂ ਦੀ ਹਵਾਈ ਯਾਤਰਾ ਅਤੇ ਮਹਿੰਗੇ ਹੋਟਲਾਂ ਵਿੱਚ ਰਿਹਾਇਸ਼ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਜੇਕਰ ਅਧਿਕਾਰੀਆਂ ਨੂੰ ਦਫ਼ਤਰੀ ਕੰਮ ਲਈ ਵੀ ਦਿੱਲੀ ਜਾਣਾ ਪੈਂਦਾ ਹੈ ਤਾਂ ਉਹ ਸ਼ਤਾਬਦੀ ਜਾਂ ਵੰਦੇ ਭਾਰਤ ਰੇਲ ਗੱਡੀ ਰਾਹੀਂ ਹੀ ਸਫ਼ਰ ਕਰ ਸਕਣਗੇ। ਚੰਡੀਗੜ੍ਹ ਦੀ ਜਨਤਾ ਦੇ ਪੈਸੇ ਦੀ ਬਰਬਾਦੀ ਨੂੰ ਰੋਕਣ ਲਈ ਹੁਣ ਅਧਿਕਾਰੀ ਹਵਾਈ ਯਾਤਰਾ ਰਾਹੀਂ ਨਹੀਂ ਬਲਕਿ ਰੇਲ ਗੱਡੀਆਂ ਰਾਹੀਂ ਹੀ ਦਿੱਲੀ ਜਾਣਗੇ।
ਇਸ ਸਬੰਧੀ ਪ੍ਰਸ਼ਾਸਕ ਨੇ ਆਪਣੇ ਸਲਾਹਕਾਰ ਧਰਮਪਾਲ ਨੂੰ ਵੀ ਪੱਤਰ ਲਿਖਿਆ ਹੈ ਕਿ ਇਕ ਜ਼ਿੰਮੇਵਾਰ ਅਧਿਕਾਰੀ ਦਾ ਇਹ ਨੈਤਿਕ ਫਰਜ਼ ਹੈ ਕਿ ਜਨਤਾ ਦੇ ਪੈਸੇ ਦੀ ਬਰਬਾਦੀ ਨਾ ਕੀਤੀ ਜਾਵੇ ਅਤੇ ਫਜ਼ੂਲਖਰਚੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕੀਤਾ ਜਾਵੇ।
ਪ੍ਰਸ਼ਾਸਕ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ। ਮੌਜੂਦਾ ਹਾਲਾਤਾਂ 'ਤੇ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ, ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਹੁਣ ਤੋਂ ਦਿੱਲੀ ਲਈ ਕਿਸੇ ਵੀ ਹਵਾਈ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦਿੱਲੀ ਜਾਣ ਵਾਲੇ ਸਾਰੇ ਅਧਿਕਾਰੀ ਸ਼ਤਾਬਦੀ ਅਤੇ ਵੰਦੇ ਭਾਰਤ ਟਰੇਨਾਂ ਰਾਹੀਂ ਯਾਤਰਾ ਕਰਨਗੇ। ਅਧਿਕਾਰੀ ਉਥੇ ਸਥਿਤ ਯੂਟੀ ਗੈਸਟ ਹਾਊਸ, ਪੰਜਾਬ ਭਵਨ ਜਾਂ ਹਰਿਆਣਾ ਭਵਨ ਵਿੱਚ ਰੁਕਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
